ਅੰਮ੍ਰਿਤਸਰ: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਅਤੇ ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਭਲੇ ਦੀ ਅਰਦਾਸ ਕੀਤੀ। ਇਸ ਸਰਗੁਣ ਮਹਿਤਾ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਮਨ ਨੂੰ ਸਕੂਨ ਮਿਲਦਾ ਹੈ ਅਤੇ ਮਨ ਨੂੰ ਸ਼ਕਤੀ ਮਿਲਦੀ ਹੈ।
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਮਿਹਰ ਭਰਿਆ ਹੱਥ ਰੱਖੇ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਫਿਲਮ ਇੰਡਸਟਰੀ ਦਿਨੋ ਦਿਨ ਅੱਗੇ ਵੱਧ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਸ ਰੱਖਦੇ ਹਾਂ ਕਿ ਨੌਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਪ੍ਰੇਰਨਾ ਦੇਣ ਵਾਲੀਆਂ ਫਿਲਮਾਂ ਹੀ ਲੈ ਆਵਾਂਗੇ।
ਪੰਜਾਬ ਦਿਨ ਰਾਤ ਦੁੱਗਣੀ ਤਰੱਕੀ ਕਰੇ-ਭੁੱਲਰ
ਇਸ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਕਹਿਣਾ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਿਨ-ਰਾਤ ਦੁੱਗਣੀ ਤਰੱਕੀ ਕਰੇ।



