punjabi khabra: ਮੁਕਤਸਰ ‘ਚ ਅਗਵਾ ਕਰਕੇ ਕੀਤਾ ਬੱਚੇ ਦਾ ਕਤਲ, ਖੇਤਾਂ ‘ਚੋਂ ਮਿਲੀ ਲਾਸ਼

punjabi khabra: ਮੁਕਤਸਰ ‘ਚ ਅਗਵਾ ਕਰਕੇ ਕੀਤਾ ਬੱਚੇ ਦਾ ਕਤਲ, ਖੇਤਾਂ ‘ਚੋਂ ਮਿਲੀ ਲਾਸ਼ ਸ੍ਰੀ ਮੁਕਤਸਰ ਸਾਹਿਬ ਵਿਖੇ ਇਕਲੌਤੇ ਪੁੱਤਰ ਨੂੰ ਅਗਵਾ ਕਰਕੇ ਉਸ ਦੇ…

punjabi khabra: ਮੁਕਤਸਰ ‘ਚ ਅਗਵਾ ਕਰਕੇ ਕੀਤਾ ਬੱਚੇ ਦਾ ਕਤਲ, ਖੇਤਾਂ ‘ਚੋਂ ਮਿਲੀ ਲਾਸ਼

ਸ੍ਰੀ ਮੁਕਤਸਰ ਸਾਹਿਬ ਵਿਖੇ ਇਕਲੌਤੇ ਪੁੱਤਰ ਨੂੰ ਅਗਵਾ ਕਰਕੇ ਉਸ ਦੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜੱਦ ਕਿ 25 ਨਵੰਬਰ ਨੂੰ ਸ੍ਰੀ ਮੁਕਤਸਰ ਦੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ ਹਰਮਨ 20 ਸਾਲਾਂ ਦੇ ਨੌਜਵਾਨ ਦੀ ਖੇਤਾਂ ਵਿਚੋਂ ਲਾਸ਼ ਬਰਾਮਦ ਹੋਈ ਹੈ। ਜੱਦ ਕਿ ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ। ਜਿਸ ਵਿਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਨਾਲ ਹੀ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਗੈਂਗ ਵੱਲੋਂ ਪਹਿਲਾਂ ਵੀ ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ।

Also Read: punjabi khabra

ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਲਗਾਤਾਰ ਹਰਮਨ ਦੀ ਭਾਲ ਕੀਤੀ ਜਾ ਰਹੀ ਸੀ ਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰਨ ਦੇ ਬਾਵਜੂਦ ਵੀ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਤੇ ਸੂਤਰਾਂ ਮੁਤਾਬਕ ਬੱਚੇ ਦਾ ਕਤਲ ਕਰ ਦਿੱਤਾ ਗਿਆ।

ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਵੀ ਨਾਲ ਹੀ ਗ੍ਰਿਫਤਾਰ ਕਿਤਾ ਹੈ ਤੇ ਪੁਲਿਸ ਵਲੋਂ ਬੱਚੇ ਦੀ ਲਾਸ਼ ਨੂੰ ਕੱਢਣ ਦੀ ਕੋਸ਼ਿਸ ਕੀਤੀ ਜਾ ਰਹੀ ਤੇ ਕਾਫੀ ਭਾਲ ਕਰਨ ਦੇ ਬਾਵਜੂਦ ਹੁਣ ਪੁਲਿਸ ਨੂੰ ਉਸ ਦੀ ਲਾਸ਼ ਖੇਤਾਂ ਚੋਂ ਬਰਾਮਦ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਦੇ S.S.P. ਅੱਜ ਇਸ ਮਾਮਲੇ ਦੀ ਪ੍ਰੈੱਸ ਕਾਨਫਰੰਸ ਕਰਨਗੇ। 

Leave a Reply

Your email address will not be published. Required fields are marked *