ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, CM ਭਗਵੰਤ ਮਾਨ ਨੂੰ ਕੀਤੀ ਇਹ ਮੰਗ

ਚੰਡੀਗੜ੍ਹ- ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ…

ਚੰਡੀਗੜ੍ਹ- ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੋ ਦੋਸ਼ੀ ਫੜੇ ਗਏ ਹਨ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਇਸ ਤੋਂ ਬਾਅਦ ਗਾਇਕ ਨੇ ਪੰਜਾਬ ਮੁੱਖ ਮੰਤਰੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

Also Read: ਤਰਨਤਾਰਨ ‘ਚ ਵਾਪਰਿਆ ਵੱਡਾ ਹਾਦਸਾ, ਗੈਸ ਚੜਨ ਕਾਰਨ 3 ਲੋਕਾਂ ਦੀ ਮੌਤ

ਪੁਲਿਸ ਨੂੰ ਕਬੱਡੀ ਖਿਡਾਰੀ ਕਤਲ ਕਾਂਡ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਾਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਪੁੱਛਗਿੱਛ ‘ਚ ਕਈ ਖੁਲਾਸੇ ਹੋਏ ਹਨ ਕਿ ਜੇਲ ‘ਚ ਬੰਦ ਗੈਂਗਸਟਰ ਕਿਸ ਤਰ੍ਹਾਂ ਡਰਾਉਣ ਦੀ ਯੋਜਨਾ ਬਣਾ ਰਹੇ ਹਨ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਪਿਛਲੇ ਦਿਨੀਂ ਧਮਕੀਆਂ ਮਿਲੀਆਂ ਸਨ। ਗਾਇਕ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਪੰਜਾਬੀ ਗਾਇਕ ਗੈਂਗਸਟਰ ਸ਼ੋਅ ਦੇ ਨਿਸ਼ਾਨੇ ‘ਤੇ ਹਨ। ਹਾਲਾਂਕਿ ਪੁਲਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।  ਸੂਤਰਾਂ ਅਨੁਸਾਰ ਜਲਦ ਹੀ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਗਾਇਕ ਸੁਰੱਖਿਆ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ।

Also Read: ਦੋ ਦਿਨਾਂ ਬਾਅਦ ਅੱਜ ਪੈਟਰੋਲ-ਡੀਜ਼ਲ ‘ਤੇ ਮਿਲੀ ਰਾਹਤ, ਜਾਣੋ ਕੀ ਹਨ ਤਾਜ਼ਾ ਰੇਟ

Leave a Reply

Your email address will not be published. Required fields are marked *