Punjabi Singer Surinder Shinda: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਪੰਜ ਤੱਤਾਂ ‘ਚ ਵਿਲੀਨ

Punjabi Singer Surinder Shinda: ਅੱਜ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦਾ ਅੰਤਿਮ ਸੰਸਕਾਰ ਅੱਜ ਯਾਨੀ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਦੁਪਹਿਰੇ 12…

Punjabi Singer Surinder Shinda: ਅੱਜ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦਾ ਅੰਤਿਮ ਸੰਸਕਾਰ ਅੱਜ ਯਾਨੀ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਦੁਪਹਿਰੇ 12 ਵਜੇ ਦੇ ਕਰੀਬ ਕੀਤਾ ਜਾਏਗਾ। ਦੱਸ ਦੇਈਏ ਕਿ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਇਹ ਜਾਣਕਾਰੀ ਮੀਡੀਆ ਦੇ ਨਾਲ ਕੀਤੀ ਗੱਲਬਾਤ ਜ਼ਰੀਏ ਸਾਂਝੀ ਕੀਤੀ ਹੈ। 

ਇਸ ਦੇ ਨਾਲ ਹੀ ਦੱਸ ਦੇਈਏ ਕਿ ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਟਰੱਕ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਹੈ। ਉਸ ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਲਾਈ ਗਈ ਹੈ। ਛਿੰਦਾ ਦੇ ਸਮਰਥਕ ਉਨ੍ਹਾਂ ਨੂੰ ਖੁੱਲ੍ਹੇ ਟਰੱਕ ‘ਚ ਅੰਤਿਮ ਦਰਸ਼ਨ ਕਰ ਸਕਣਗੇ।

ਗਾਇਕ ਕਈ ਦਿਨਾਂ ਤੱਕ ਵੈਂਟੀਲੇਟਰ ‘ਤੇ ਰਹੇ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੁਰਿੰਦਰ ਛਿੰਦਾ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਛਿੰਦਾ ਵੀ ਕਈ ਦਿਨਾਂ ਤੋਂ ਲੁਧਿਆਣਾ ਦੇ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ.

ਡੀਐਮਸੀ ਵਿੱਚ ਵੀ ਕਈ ਦਿਨ ਇਲਾਜ ਚੱਲਿਆ। ਆਖਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਿਆ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।

Leave a Reply

Your email address will not be published. Required fields are marked *