ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਨੇਡਾ ਦੇ ਸ਼ਹਿਰ ਮਿਸੀਸਾਗਾ ‘ਚ 2 ਕਾਰਾਂ ਦੀ ਭਿਆਨਕ ਟੱਕਰ ਹੋਣ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਪੰਜਾਬੀ ਮੂਲ ਦੀ ਔਰਤ ਤੇ ਉਸਦੇ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇ ਕਾਰਾਂ ਦੀ ਭਿਆਨਕ ਟੱਕਰ ਹੋ ਗਈ ਸੀ
ਜਿਸ ਕਾਰਨ ਦੋਵੇ ਕਾਰਾਂ ਦੂਰ ਜਾਕੇ ਪਲਟ ਗਈਆਂ। ਜਿਸ ਕਾਰਨ ਪਹਿਲੀ ਕਾਰ ਵਿੱਚ ਸਵਾਰ ਮਹਿਲਾ ਤੇ ਉਸਦਾ ਬੱਚਾ ਬੂਰੀ ਤਰ੍ਹਾਂ ਜਖਮੀ ਹੋ ਗਿਆ ਜਦਕਿ ਮਹਿਲਾ ਦੇ ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਦੂਜੀ ਕਾਰ ਵਿੱਚ ਸਵਾਰ ਨੌਜਵਾਨ ਨੂੰ ਚੋਟਾਂ ਆਇਆ ਸਨ ਪਰ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



