ਇਟਾਲੀਅਨ ਮੁਟਿਆਰ ਨੇ ਆਪਣੀ ਕਾਰ ਨਾਲ ਕੁਚਲਿਆ ਪੰਜਾਬੀ ਨੌਜਵਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਮਾਮਲਾ ਇਟਲੀ ਤੋ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਮਾਮਲਾ ਇਟਲੀ ਤੋ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨ ਸਾਈਕਲ ਤੇ ਸਵਾਰ ਹੋ ਕੇ ਅਪਣੇ ਘਰ ਜਾ ਰਿਹਾ ਸੀ ਕਿ ਅਚਾਨਕ ਹੀ ਇਕ ਤੇਜ ਰਫ਼ਤਾਰ ਕਾਰ ਨੇ ਪੰਜਾਬੀ ਨੌਜਵਾਨ ਨੂੰ ਕੁਚਲ ਦੀਆਂ ਜਿਸ ਕਾਰਨ ਨੌਜਵਾਨ ਦੀ ਮੌਕੇ  ਤੇ ਹੀ ਮੌਤ ਹੋ ਗਈ।

accident

ਇਸ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤੇਜ ਰਫ਼ਤਾਰ ਕਾਰ ਨੂੰ  ਇਕ ਇਟਲੀ ਦੀ ਹੀ ਰਹਿਣ ਵਾਲੀ ਕੁੜੀ ਚਲਾ ਰਹੀ ਸੀ ਜਿਸ ਨੇ ਨੌਜਵਾਨ ਦੀ ਜਾਨ ਲੈ ਲਈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਜਲੰਧਰ ਦੇ ਪਿੰਡ ਰਹਿਣ ਵਾਲਾ ਹੈ ਤੇ ਕਾਫੀ ਸਮੇਂ ਤੋਂ ਹੀ ਇਟਲੀ ਚ ਰਹਿ ਰਿਹਾ ਹੈ। ਫਿਲਹਾਲ ਨੌਜਵਾਨ ਦੀ ਮੌਤ ਦੀ ਖਬਰ ਸੁਣਕੇ ਉਸਦੇ ਘਰ ਚ ਮਾਤਮ ਦਾ ਮਾਹੌਲ ਬਣ ਗਿਆ ਹੈ। ਨਾਲ ਹੀ ਪੁਲਿਸ ਨੇ ਮਹਿਲਾ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *