ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਦੇਸ਼ ਦੀ ਧਰਤੀ ਤੇ ਲਗਾਤਾਰ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸਰੀ ਵਿੱਚ ਇਕ ਭੰਗੜਾ ਪ੍ਰਮੋਟਰ ਦਾ ਬੇਹਿਰਮੀ ਨਾਲ ਕਤਲ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ ਰੰਜੀਵ ਸੰਘਾ ਦੇ ਨਾਂ ਤੋਂ ਹੋਈ ਹੈ। ਜੋ ਕਿ ਇਹ ਭੰਗੜਾ ਪ੍ਰਮੋਟਰ ਹੈ। ਕਿਹਾ ਜਾ ਰਿਹਾ ਹੈ ਕਿ ਰੰਜੀਬ ਸੰਘਾ ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਕਾਲੀ ਰੰਗ ਦੀ ਗੱਡੀ ਵਿੱਚ ਦੇਖਿਆ ਗਿਆ ਸੀ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਰੋਪਿਆ ਦੀ ਭਾਲ ਕਰ ਰਹੀ ਹੈ। ਨਾਲ ਹੀ ਪੁਲਿਸ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਾਰਨਾਂ ਬਾਰੇ ਵੀ ਪਤਾ ਲਗਾ ਰਹੇ ਹਨ।


