ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਵਾਪਸ ਪਰਤੇ ਆਪਣੇ ਵਤਨ-ਭਗਵੰਤ ਮਾਨ ਲੈਣ ਪਹੁੰਚੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਰਮੀਨੀਆ ਵਿੱਚ ਫਸੇ ਪੰਜਾਬੀ ਨੌਜਵਾਨ ਆਪਣੇ ਵਤਨ ਵਾਪਸ ਆ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨਾਂ ਨੇ ਬੀਤੀ ਰਾਤ ਅਰਮੀਨੀਆ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਰਮੀਨੀਆ ਵਿੱਚ ਫਸੇ ਪੰਜਾਬੀ ਨੌਜਵਾਨ ਆਪਣੇ ਵਤਨ ਵਾਪਸ ਆ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨਾਂ ਨੇ ਬੀਤੀ ਰਾਤ ਅਰਮੀਨੀਆ ਤੋਂ ਦਿੱਲੀ ਲਈ ਉਡਾਣ ਭਰੀ ਸੀ।

https://www.facebook.com/LivingIndiaNewschannel/videos/306919110013352/

ਜਿਸ ਤੋਂ ਬਾਅਦ ਉਹ ਹੁਣ ਆਪਣੇ ਵਤਨ ਵਾਪਸ ਪੁੱਜ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਭਗਵੰਤ ਮਾਨ ਨੇ ਖੁਦ ਨੌਜਵਾਨਾਂ ਨੂੰ ਰਿਸੀਵ ਕੀਤਾ ਸੀ।

punjab youth

punjab youth

ਇਸ ਮਾਮਲੇ ਤੇ ਭਗਵੰਤ ਮਾਨ ਨੇ ਕਿਹਾ ਹੈ ਕਿ ਨੌਜਵਾਨਾਂ ਦੇ ਪੈਸੇ ਫਰਜੀ ਏਜੰਟਾਂ ਤੋ ਮੁੜਵਾਏ ਜਾਣਗੇ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਵਿੱਚ ਘਰ ਦੇ ਹਲਾਤਾਂ ਨੂੰ ਸੁਧਾਰਣ ਲਈ ਜਾਂਦੇ ਹਨ ਪਰ ਕਈ ਨੌਜਵਾਨ ਇਸ ਤਰ੍ਹਾਂ ਦੇ ਵੀ ਹੁੰਦੇ ਹਨ ਜੋ ਇਹਨਾਂ ਫਰਜੀ ਏਜੰਟਾਂ ਦੀ ਚਪੇਟ ਵਿੱਚ ਆ ਜਾਂਦੇ ਹਨ ਜਿਸ ਕਾਰਨ ਉਹ ਵਿਦੇਸ਼ਾਂ ਵਿੱਚ ਫੱਸ ਜਾਂਦੇ ਹਨ। ਖੈਰ ਇਸ ਮਾਮਲੇ ਚ ਦੋ ਫਰਜੀ ਏਜੰਟਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਇਸਦੀ ਜਾਣਕਾਰੀ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸੀ।

Leave a Reply

Your email address will not be published. Required fields are marked *