Murder Case : ਲਿਬਨਾਨ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਗਾਇਆ ਕਤਲ ਦਾ ਦੋਸ਼

ਭੁਲੱਥ: ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਨਾਲ ਸਬੰਧਤ ਇੱਕ 40 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਲਿਬਨਾਨ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ…

ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਨਾਲ ਸਬੰਧਤ ਇੱਕ 40 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਲਿਬਨਾਨ ਵਿੱਚ ਭੇਦਭਰੇ ਹਾਲਾਤਾਂ

ਭੁਲੱਥ: ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਨਾਲ ਸਬੰਧਤ ਇੱਕ 40 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਲਿਬਨਾਨ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਲਖਵਿੰਦਰ ਸਿੰਘ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ ਵਿੱਚ ਲਿਬਨਾਨ ਗਿਆ ਸੀ, ਜਿੱਥੇ ਉਹ ਇੱਕ ਵੈਲਡਿੰਗ ਕੰਪਨੀ ਵਿੱਚ ਕੰਮ ਕਰਦਾ ਸੀ।

“ਆਤਮਹੱਤਿਆ ਨਹੀਂ, ਇਹ ਕਤਲ ਹੈ” – ਪਰਿਵਾਰ ਦਾ ਦਾਅਵਾ

ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਭਰਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਮਾਲਕ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਲਖਵਿੰਦਰ ਨੇ ਆਤਮਹੱਤਿਆ ਕਰ ਲਈ ਹੈ। ਪਰਿਵਾਰ ਇਸ ਗੱਲ ਨੂੰ ਮੰਨਣ ਲਈ ਬਿਲਕੁਲ ਵੀ ਤਿਆਰ ਨਹੀਂ ਹੈ। ਪਰਿਵਾਰਕ ਮੈਂਬਰਾਂ ਨੇ ਖੁਲਾਸਾ ਕੀਤਾ ਕਿ ਲਖਵਿੰਦਰ ਨੇ ਕੁਝ ਦਿਨ ਪਹਿਲਾਂ ਹੀ ਫੋਨ ‘ਤੇ ਦੱਸਿਆ ਸੀ ਕਿ ਉਸਦਾ ਮਾਲਕ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨਾਲ ਮਾਰ-ਕੁਟਾਈ ਵੀ ਕਰਦਾ ਸੀ। ਇਸੇ ਕਾਰਨ ਉਹ ਮਾਨਸਿਕ ਤੌਰ ‘ਤੇ ਕਾਫੀ ਪਰੇਸ਼ਾਨ ਸੀ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਖੁਦਕੁਸ਼ੀ ਨਹੀਂ, ਸਗੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਹੈ।

ਸਰਕਾਰ ਤੋਂ ਇਨਸਾਫ਼ ਅਤੇ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ

ਪਰਿਵਾਰ ਦਾ ਕਹਿਣਾ ਹੈ ਕਿ ਲਖਵਿੰਦਰ ਘਰ ਦਾ ਇਕਲੌਤਾ ਸਹਾਰਾ ਸੀ, ਜੋ ਆਪਣੇ ਪਿੱਛੇ ਦੋ ਨਾਬਾਲਗ ਧੀਆਂ ਛੱਡ ਗਿਆ ਹੈ। ਹੁਣ ਉਨ੍ਹਾਂ ਦੇ ਸਿਰ ਤੋਂ ਰੋਜ਼ੀ-ਰੋਟੀ ਦਾ ਸਾਧਨ ਵੀ ਖੋਹਿਆ ਗਿਆ ਹੈ। ਪਰਿਵਾਰ ਨੇ ਭਾਰਤੀ ਵਿਦੇਸ਼ ਮੰਤਰਾਲੇ ਅਤੇ ਭਾਰਤੀ ਅੰਬੈਸੀ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਲਖਵਿੰਦਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਮੰਡੀਆਂ ਵਿੱਚ ਮੱਛਰਾਂ ਤੋਂ ਪਰੇਸ਼ਾਨ ਕਿਸਾਨਾਂ ਤੇ ਮਜ਼ਦੂਰਾਂ ਦੀ ਮਦਦ ਲਈ ਨਿੱਤਰੇ ਕਿਸਾਨ ਆਗੂ, ਵੰਡੀਆਂ ਮੱਛਰਦਾਨੀਆਂ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *