ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਦੀ ਸੁਸਤ ਚਾਲ ਕਾਰਨ ਬੁੱਧਵਾਰ ਨੂੰ ਪਾਰੇ ਵਿੱਚ 2.1 ਡਿਗਰੀ ਸੈਲਸੀਅਸ ਦਾ ਉਛਾਲ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਮੌਸਮ ਵਿਭਾਗ ਨੇ ਰਾਹਤ ਦੀ ਖ਼ਬਰ ਦਿੰਦਿਆਂ ਵੀਰਵਾਰ ਤੋਂ ਅਗਲੇ ਛੇ ਦਿਨਾਂ ਲਈ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਿਸ ਲਈ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ ਦੀ ਸਥਿਤੀ
ਬੁੱਧਵਾਰ ਨੂੰ ਪਏ ਘੱਟ ਮੀਂਹ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਵੱਧ ਰਿਹਾ। ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32.8 ਡਿਗਰੀ ਅਤੇ ਘੱਟੋ-ਘੱਟ 25.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਲੁਧਿਆਣਾ ਦਾ ਤਾਪਮਾਨ ਵੱਧ ਤੋਂ ਵੱਧ 34.0 ਡਿਗਰੀ ਅਤੇ ਘੱਟੋ-ਘੱਟ 27.0 ਡਿਗਰੀ ਦਰਜ ਹੋਇਆ। ਪਟਿਆਲਾ ਦਾ ਤਾਪਮਾਨ ਵੱਧ ਤੋਂ ਵੱਧ 35.0 ਡਿਗਰੀ ਅਤੇ ਘੱਟੋ-ਘੱਟ 26.8 ਡਿਗਰੀ ਰਿਹਾ। ਇਸ ਦੇ ਨਾਲ ਹੀ ਦੱਸ ਦੇਈਏ ਕਿ ਫਾਜ਼ਿਲਕਾ ਅਤੇ ਫਿਰੋਜ਼ਪੁਰ ਸੂਬੇ ਵਿੱਚ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 37.1 ਡਿਗਰੀ ਤੱਕ ਪਹੁੰਚ ਗਿਆ, ਜਦਕਿ ਫਿਰੋਜ਼ਪੁਰ ਵਿੱਚ ਇਹ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਗਲੇ ਕੁਝ ਦਿਨਾਂ ਲਈ ਜਾਣੋ ਕਿ ਹੋਵੇਗਾ ਮੌਸਮ ਦਾ ਹਾਲ
ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਤੋਂ ਮਾਨਸੂਨ ਦੀਆਂ ਗਤੀਵਿਧੀਆਂ ‘ਚ ਤੇਜ਼ੀ ਆਵੇਗੀ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਗਲੇ ਛੇ ਦਿਨਾਂ ਤੱਕ ਰੁਕ-ਰੁਕ ਕੇ ਹੋਣ ਵਾਲੀ ਬਾਰਿਸ਼ ਨਾਲ ਵਧਦੇ ਤਾਪਮਾਨ ਅਤੇ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਪੂਰੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Weather Update : ਭਾਰੀ ਬਾਰਿਸ਼ ਕਾਰਨ ਮੁੱਖ ਮਾਰਗ ਠੱਪ, ਜਨ-ਜੀਵਨ ਬੇਹਾਲ ਅਤੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

