ਗੁਰਦਾਸਪੁਰ : ਕਾਦੀਆਂ ਵਿੱਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਗਈਆਂ ਹਨ। ਚੋਣ ਬਿਗੁਲ ਵੱਜਦਿਆਂ ਹੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਲਾਕੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਇਸੇ ਤਹਿਤ ਅੱਜ ਕਾਦੀਆਂ ਵਿਖੇ ਪਾਰਟੀ ਵੱਲੋਂ ਇੱਕ ਵਿਸ਼ਾਲ ਰੋਡ ਸ਼ੋਅ ਕੱਢ ਕੇ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਰੋਡ ਸ਼ੋਅ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ
ਇਸ ਵਿਸ਼ਾਲ ਰੋਡ ਸ਼ੋਅ ਦੌਰਾਨ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰੇ ਇਸ ਕਾਫ਼ਲੇ ਦਾ ਸਥਾਨਕ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਕਈ ਨਾਮਵਰ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋ ਗਏ।
ਮੰਤਰੀ ਅਤੇ ਆਗੂਆਂ ਨੇ ਬਾਜ਼ਾਰਾਂ ‘ਚ ਜਾ ਕੇ ਮੰਗੀਆਂ ਵੋਟਾਂ
ਰੋਡ ਸ਼ੋਅ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਖ਼ੁਦ ਕਮਾਂਡ ਸੰਭਾਲੀ। ਇਨ੍ਹਾਂ ਆਗੂਆਂ ਨੇ ਕਾਦੀਆਂ ਦੇ ਮੁੱਖ ਬਾਜ਼ਾਰ ਵਿੱਚ ਜਾ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਹਵਾਲਾ ਦਿੰਦਿਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਦਹਿਸ਼ਤ ਫੈਲਾਉਣ ਵਾਲਿਆਂ ਨੂੰ ਪੁਲਿਸ ਦਾ ਸਖ਼ਤ ਸੁਨੇਹਾ: ਰੈਸਟੋਰੈਂਟ ਬਾਹਰ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦੀ ਮਾਰਕੀਟ ‘ਚ ਕਢਵਾਈ ‘ਪਰੇਡ’
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

