ਰਾਘਵ ਚੱਢਾ ਨੇ ਮੁੱਖ ਮੰਤਰੀ ਦੇ ਭਤੀਜੇ ਹਨੀ ਨੂੰ ਲੈ ਕੇ ਕੀਤੇ ਕਈ ਵੱਡੇ ਖੁਲਾਸੇ

ਚੰਡੀਗੜ੍ਹ :  ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ ਗਈ, ਜਿਸ…

ਚੰਡੀਗੜ੍ਹ :  ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਕਾਂਗਰਸ ਮੁੱਖ ਮੰਤਰੀ (Congress Chief Minister) ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਤੀਜੇ ਵਲੋਂ ਕਰੋੜਾਂ ਦੀ ਕਮਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ 111 ਦਿਨਾਂ ਵਿਚ ਹੀ ਉਨ੍ਹਾਂ ਦੇ ਭਤੀਜੇ ਨੇ ਕਰੋੜਾਂ ਰੁਪਏ (Crores of rupees) ਕਮਾ ਲਏ। ਉਨ੍ਹਾਂ ਕਿਹਾ ਕਿ ਅਜੇ ਤਾਂ ਮੁੱਖ ਮੰਤਰੀ ਵਲੋਂ ਇਹ ਸਿਰਫ 111 ਦਿਨ ਦਾ ਟ੍ਰੇਲਰ ਦਿਖਾਇਆ ਹੈ ਜੇ ਉਨ੍ਹਾਂ ਨੂੰ 5 ਸਾਲ ਮਿਲ ਗਏ ਤਾਂ ਉਹ ਕਿੰਨੀ ਦੌਲਤ ਆਪਣੀ ਤੇ ਆਪਣੇ ਪਰਿਵਾਰ ਲਈ ਇਕੱਠੀ ਕਰ ਲੈਣਗੇ। ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਹਨੀ (Bhupinder Singh Honey) ਜੋ ਮੁੱਖ ਮੰਤਰੀ ਦੇ ਭਤੀਜੇ ਹਨ ਉਨ੍ਹਾਂ ਨੂੰ ਪਾਇਲਟ ਵ੍ਹੀਕਲ ਮੁਹੱਈਆ ਕਰਵਾਏ ਗਏ ਹਨ ਅਤੇ 10 ਕਮਾਂਡੋ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਘਵ ਚੱਢਾ ਵਲੋਂ ਸੁਨੀਲ ਜਾਖੜ ਨੂੰ ਲੈ ਕੇ ਵੀ ਕਾਂਗਰਸ ਪਾਰਟੀ ‘ਤੇ ਹਮਲਾ ਬੋਲਿਆ ਗਿਆ। Also Read : ‘ਸਾਡੀ ਸਰਕਾਰ ਬਣੀ ਤਾਂ ਪੰਜਾਬ ਦਾ ਕਰਾਂਗੇ ਹਰ ਮਸਲਾ ਹੱਲ’

Leave a Reply

Your email address will not be published. Required fields are marked *