ਮਾਨਸਾ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਮਾਨਸਾ ਪਹੁੰਚੇ ਹਨ। ਇਥੇ ਉਹ ਪੰਜਾਬ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨਾਲ ਮਿਲ ਕੇ ਦੁੱਖ ਸਾਂਝਾ ਕਰਨਗੇ। ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Also Read: ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ‘ਤੇ ਵੀ ਵਿਜੀਲੈਂਸ ਦੀ FIR
ਰਾਹੁਲ ਗਾਂਧੀ ਨੇ ਪਹਿਲਾਂ ਸੋਸ਼ਲ ਮੀਡੀਆ ਉੱਤੇ ਕਤਲ ਉੱਤੇ ਦੁੱਖ ਜ਼ਾਹਿਰ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹੋਣਹਾਰ ਕਾਂਗਰਸੀ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਹੈਰਾਨ ਤੇ ਦੁਖੀ ਹਾਂ। ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਤੇ ਪ੍ਰਸ਼ੰਸਕਾਂ ਨਾਲ ਮੇਰੀ ਹਮਦਰਦੀ ਹੈ।
Also Read: ਸਿੱਧੂ ਮੂਸੇਵਾਲਾ ਤੋਂ ਬਾਅਦ ਇਕ ਹੋਰ ਰੈਪਰ ਟਰਬਲ ਦੀ ਗੋਲੀ ਮਾਰ ਕੇ ਹੱਤਿਆ
ਮੂਸੇਵਾਲਾ ਨੇ ਕਾਂਗਰਸ ਵਲੋਂ ਲੜੀ ਸੀ ਚੋਣ
ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਸਨ। ਮੂਸੇਵਾਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ ਕਾਂਗਰਸ ਦੀ ਟਿਕਟ ‘ਤੇ ਮਾਨਸਾ ਸੀਟ ਤੋਂ ਵੀ ਚੋਣ ਲੜੇ ਸਨ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਡਾ: ਵਿਜੇ ਸਿੰਗਲਾ ਤੋਂ ਹਾਰ ਗਏ ਸਨ। ਇਸ ਤੋਂ ਬਾਅਦ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਮੂਸੇਵਾਲਾ ਦਾ ਅਗਲੇ ਦਿਨ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।



