ਹਰਿਆਣਾ: ਹਰਿਆਣਾ ਦੇ ਸੋਨੀਪਤ ਵਿੱਚ ਸ਼ਨੀਵਾਰ ਦੀ ਸਵੇਰੇ ਕਾਂਗਰਸ ਆਗੂ ਰਾਹੁਲ ਗਾਂਧੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਡ ਮਦੀਨਾ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆ ਸੁਣੀਆ। ਇਸ ਦੌਰਾਨ ਰਾਹੁਲ ਗਾਂਧੀ ਨੇ ਟਰੈਕਟਰ ਚਲਾ ਕੇ ਕਦੂ ਕੀਤਾ ਅਤੇ ਮਜ਼ਦੂਰਾਂ ਨਾਲ ਝੋਨਾ ਵੀ ਲਗਾਇਆ। ਇਹ ਸਾਰਾ ਕੁਝ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ।
हरियाणा में किसानों के बीच पहुंचे जननायक @RahulGandhi जी। pic.twitter.com/bfX3iUgkxt
— Congress (@INCIndia) July 8, 2023
ਪਿੰਡ ਮਦੀਨਾ ਪਹੁੰਚ ਕੇ ਦੇਖਿਆ ਕਿ ਕਿਸਾਨ ਝੋਨੇ ਦੀ ਫ਼ਸਲ ਲਗਾ ਰਹੇ ਸਨ। ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਨੇ ਵੀ ਝੋਨਾ ਲਗਾਇਆ। ਰਾਹੁਲ ਗਾਂਧੀ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਰਾਹੁਲ ਗਾਂਧੀ ਖੇਤ ਵਿੱਚ ਟਰੈਕਟਰ ਚਲਾਉਂਦੇ ਵੀ ਨਜ਼ਰ ਆਏ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਰਾਹੁਲ ਗਾਂਧੀ ਇੱਕ ਟਰੱਕ ਵਿੱਚ ਬੈਠੇ ਨਜ਼ਰ ਆ ਰਹੇ ਸਨ। ਰਾਹੁਲ ਨੇ ਟਰੱਕ ਵਿੱਚ ਬੈਠ ਕੇ ਚੰਡੀਗੜ੍ਹ ਤੋਂ ਅੰਬਾਲਾ ਤੱਕ ਦਾ ਸਫ਼ਰ ਤੈਅ ਕੀਤਾ।



