ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਮਿਲੀ ਜ਼ਮਾਨਤ

ਨਵੀਂ ਦਿੱਲੀ: ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ। ਸਜ਼ਾ…

ਨਵੀਂ ਦਿੱਲੀ: ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ। ਸਜ਼ਾ ਸੁਣਾਉਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਜ਼ਮਾਨਤ ਵੀ ਦਿੱਤੀ ਗਈ। ਦੱਸ ਦੇਈਏ 2019 ਲੋਕ ਸਭਾ ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਨੇਮ ‘ਤੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਮੋਦੀ ਸਾਰੇ ਚੋਰਾਂ ਦਾ ਨਾਮ ਹੈ? ਸੂਰਤ ਦੀ ਸੀਜੇਐਮ ਅਦਾਲਤ ਨੇ ਸਵੇਰੇ 11 ਵਜੇ ਆਪਣਾ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ। ਸੂਰਤ ਦੀ ਸੀਜੇਐਮ ਅਦਾਲਤ ਵਿੱਚ ਪੁੱਜਣ ’ਤੇ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ। ਇਸ ਤੋਂ ਬਾਅਦ ਕੋਰਟ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਤੁਸੀਂ ਕੀ ਕਹਿਣਾ ਚਾਹੁੰਦੇ ਹੋ ਤਾਂ ਰਾਹੁਲ ਗਾਂਧੀ ਨੇ ਕਿਹਾ, ਮੈਂ ਹਮੇਸ਼ਾ ਭ੍ਰਿਸ਼ਟਾਚਾਰ ਦੇ ਖਿਲਾਫ ਬੋਲਦਾ ਹਾਂ। ਮੈਂ ਜਾਣ ਬੁੱਝ ਕੇ ਕਿਸੇ ਦੇ ਖਿਲਾਫ ਨਹੀਂ ਬੋਲਿਆ। 

ਰਾਹੁਲ ਨੂੰ 2 ਸਾਲ ਦੀ ਸਜ਼ਾ

ਸੂਰਤ ਦੀ ਅਦਾਲਤ ਨੇ ਮੋਦੀ ਸਰਨੇਮ ਵਾਲੇ ਬਿਆਨ ਲਈ ਰਾਹੁਲ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹੁਣ ਰਾਹੁਲ ਗਾਂਧੀ ਨੂੰ ਜ਼ਮਾਨਤ ਵੀ ਦੇ ਦਿੱਤੀ ਹੈ।

ਰਾਹੁਲ ਨੇ ਕੋਰਟ ‘ਚ ਕੀ ਕਿਹਾ?
ਰਾਹੁਲ ਗਾਂਧੀ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਣ ਲਈ ਅੱਜ ਸਵੇਰੇ ਸੂਰਤ ਪਹੁੰਚੇ। ਉਹ ਸਵਾ 11 ਵਜੇ ਸੂਰਤ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪਹੁੰਚਿਆ। ਇਸ ਤੋਂ ਬਾਅਦ ਅਦਾਲਤੀ ਕਾਰਵਾਈ ਸ਼ੁਰੂ ਹੋਈ। ਇਸ ਮਾਮਲੇ ‘ਚ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਉਸ ਨੂੰ ਆਈਪੀਸੀ ਦੀ ਧਾਰਾ 504 ਤਹਿਤ ਮਾਣਹਾਨੀ ਦਾ ਦੋਸ਼ੀ ਠਹਿਰਾਇਆ। ਰਾਹੁਲ ਗਾਂਧੀ ਖ਼ਿਲਾਫ਼ ਇਹ ਮਾਣਹਾਨੀ ਦਾ ਕੇਸ ਦੋ ਧਾਰਾਵਾਂ 499 ਅਤੇ 504 ਵਿੱਚ ਸੀ। ਆਈਪੀਸੀ ਦੀ ਧਾਰਾ 504 ਦੋਸ਼ੀ ਪਾਏ ਜਾਣ ‘ਤੇ ਦੋ ਸਾਲ ਦੀ ਕੈਦ ਦੀ ਵਿਵਸਥਾ ਕਰਦੀ ਹੈ। 

Leave a Reply

Your email address will not be published. Required fields are marked *