ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਵਿਕਾਸ ਦੀ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਹਨ’

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਵਿਕਾਸ ਗੱਡੀ ਰਿਵਰਸ ਗੇਅਰ ਅਤੇ ਬ੍ਰੇਕ ‘ਚ ਵੀ ਫੇਲ ਰਹੀ ਹੈ। ਉਨ੍ਹਾਂ ਇੱਕ ਖਬਰ ਦਾ ਹਵਾਲਾ ਦਿੰਦੇ ਹੋਏ ਇਹ ਵੀ ਦਾਅਵਾ ਕੀਤਾ ਕਿ ਐੱਲ.ਪੀ.ਜੀ. ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਲੱਖਾਂ ਪਰਿਵਾਰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ।

Also Read : ਪੰਜਾਬ ਸਰਕਾਰ ਵੱਲੋਂ 2 IPS ਅਤੇ 35 PPS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ

ਕਾਂਗਰਸ ਨੇਤਾ ਨੇ ਟਵੀਟ ਕਰ ਕੇ ਕਿਹਾ, ”ਵਿਕਾਸ ਦੇ ਜੁਮਲੇ ਕੋਸਾਂ ਦੂਰ ਨੇ, ਲੱਖਾਂ ਪਰਿਵਾਰ ਚੁੱਲ੍ਹੇ ਜਲਾਣ ਲਈ ਮਜ਼ਬੂਰ। ਮੋਦੀ ਜੀ ਦੀ ਵਿਕਾਸ ਗੱਡੀ ਰਿਵਰਸ ਗਿਅਰ ਵਿੱਚ ਹੈ ਅਤੇ ਬ੍ਰੇਕ ਵੀ ਫੇਲ ਹੈ।

ਰਾਹੁਲ ਗਾਂਧੀ ਨੇ ਇਕ ਸਰਵੇ ਰਿਪੋਰਟ ਦੇ ਆਧਾਰ ‘ਤੇ ਦੱਸਿਆ ਗਿਆ ਹੈ ਕਿ LPG ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਕਾਰਨ 42 ਫੀਸਦੀ ਘਰਾਂ ਨੇ ਖਾਣਾ ਬਣਾਉਣ ਲਈ ਦੁਬਾਰਾ ਲੱਕੜ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ।

Also Read : 29 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰਾਂ ਦੀ ਚੋਣ : ਬੀਬੀ ਜਗੀਰ ਕੌਰ

ਦੱਸ ਦਈਏ ਕਿ ਪਹਿਲਾਂ ਵੀ ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧ ਚੁੱਕੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਦੇਸ਼ ‘ਚ ਰਿਕਾਰਡ ਤੋੜ ਮਹਿੰਗਾਈ ਬਾਰੇ ਕਿਹਾ ਸੀ, ‘ਦੀਵਾਲੀ ਹੈ ਮਹਿੰਗਾਈ ਆਪਣੇ ਸਿਖਰ ‘ਤੇ ਹੈ। ਇਹ ਕੋਈ ਵਿਅੰਗ ਦੀ ਗੱਲ ਨਹੀਂ ਹੈ। ਕਾਸ਼ ਮੋਦੀ ਸਰਕਾਰ ਕੋਲ ਜਨਤਾ ਲਈ ਸੰਵੇਦਨਸ਼ੀਲ ਦਿਲ ਹੰਦਾ ।”

 

Leave a Reply

Your email address will not be published. Required fields are marked *