ਅੱਜ ਚਰਨਜੀਤ ਚੰਨੀ ਚੁੱਕਣਗੇ CM ਅਹੁਦੇ ਦੀ ਸਹੁੰ, ਰਾਹੁਲ ਗਾਂਧੀ ਪਹੁੰਚੇ ਚੰਡੀਗੜ੍ਹ

ਚੰਡੀਗ੍ਹੜ: ਚਰਨਜੀਤ ਸਿੰਘ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਕਾਂਗਰਸ ਹਾਈ…

ਚੰਡੀਗ੍ਹੜ: ਚਰਨਜੀਤ ਸਿੰਘ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਕਾਂਗਰਸ ਹਾਈ ਕਮਾਨ ਵਲੋਂ ਰਾਹੁਲ ਗਾਂਧੀ ਚੰਡੀਗੜ੍ਹ ਪਹੁੰਚ ਗਏ ਹਨ। 

ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ

ਸੋਮਵਾਰ ਨੂੰ ਸਵੇਰੇ 11 ਵਜੇ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣਗੇ। ਪੰਜਾਬ ਰਾਜਭਵਨ ਵਿਚ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਵਲੋਂ ਸਵੇਰੇ 11 ਵਜੇ ਸਹੁੰ ਚੁਕਵਾਈ ਜਾਵੇਗੀ। ਇਸ ਤੋਂ ਪਹਿਲਾਂ ਚੰਨੀ ਨੇ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਬੈਠਕ ਵਿਚ ਵਿਧਾਇਕਾਂ ਨੇ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕੀਤੇ ਸਨ। ਇਸ ਦੀ ਅਗਲੀ ਕੜੀ ਵਿਚ ਹੁਣ ਰਾਜਪਾਲ ਨੂੰ ਦਾਅਵਾ ਪੇਸ਼ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਵੇਖਣਾ ਹੋਏਗਾ ਕਿ ਰਾਹੁਲ ਕੈਪਟਨ ਨੂੰ ਮਨਾਉਣਗੇ ਜਾਂ ਨਹੀਂ।

Leave a Reply

Your email address will not be published. Required fields are marked *