ਟਿਕਰੀ ਬਾਰਡਰ ਵਿਖੇ ਹੋਏ ਹਾਦਸੇ ‘ਤੇ ਰਾਹੁਲ ਗਾਂਧੀ ਟਵੀਟ ਕਰ ਪ੍ਰਗਟਾਇਆ ਦੁੱਖ

ਨਵੀਂ ਦਿੱਲੀ : ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ।…

ਨਵੀਂ ਦਿੱਲੀ : ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤਾਂ ਸੜਕ ਦੇ ਵਿਚਕਾਰ ਡਿਵਾਈਡਰ ‘ਤੇ ਬੈਠ ਕੇ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ, ਜਦੋਂ ਇਕ ਤੇਜ਼ ਰਫਤਾਰ ਟਰੱਕ ਡਿਵਾਈਡਰ ‘ਤੇ ਚੜ੍ਹ ਗਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

Also Read : ਟਿਕਰੀ ਬਾਰਡਰ ‘ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਅੰਦੋਲਨਕਾਰੀ ਮਹਿਲਾਵਾਂ ਦੀ ਹੋਈ ਮੌਤ

ਇਸ ਦੁਖਦਾਈ ਘਟਨਾ ‘ਤੇ ਟਵੀਟ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ‘ਭਾਰਤ ਮਾਤਾ-ਦੇਸ਼ ਦੀ ਅੰਨਦਾਤਾ ਨੂੰ ਕੁਚਲ ਗਿਆ ਹੈ।ਇਹ ਕਰੂਰਤਾ ‘ਤੇ ਨਫਰਤ ਸਾਡੇ ਦੇਸ਼ ਨੂੰ ਖੋਖਲਾ ਕਰ ਦਵੇਗੀ।’

Also Read : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ, 3 IPS ਅਫ਼ਸਰਾਂ ਸਮੇਤ 90 DSP ਦੇ ਹੋਏ ਤਬਾਦਲੇ

ਦੱਸ ਦਈਏ ਕਿ ਇਸ ਹਾਦਸੇ ਵਿੱਚ ਮਰਨ ਵਾਲੀਆਂ ਤਿੰਨੋਂ ਔਰਤਾਂ ਬਜ਼ੁਰਗ ਸਨ। ਤਿੰਨ ਔਰਤਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਇਸ ਦੇ ਨਾਲ ਹੀ ਹਾਦਸੇ ‘ਚ ਤਿੰਨ ਹੋਰ ਔਰਤਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਝੱਜਰ ਰੋਡ ‘ਤੇ ਫਲਾਈਓਵਰ ਦੇ ਹੇਠਾਂ ਵਾਪਰੀ।

Leave a Reply

Your email address will not be published. Required fields are marked *