Rail Roko in Punjab: ਅੱਜ ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ

Rail Roko in Punjab: ਪੰਜਾਬ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ…

Rail Roko in Punjab: ਪੰਜਾਬ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਭਲਕੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚੱਲਦੇ ਭਲਕੇ ਬਾਅਦ ਦੁਪਹਿਰ 1 ਵਜੇ ਸੂਬੇ ਭਰ ’ਚ ਰੇਲੇ ਰੋਕੋ ਧਰਨਾ ਸ਼ੁਰੂ ਕੀਤਾ ਜਾਵੇਗਾ। 

ਇਸ ਬਾਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 18 ਮਈ ਨੂੰ ਦੁਪਹਿਰ ਇੱਕ ਵਜੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਖਿਲਾਫ ਐਲਾਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਨਾਂ ਨੂੰ ਰੋਕਾਂ ਰੋਕਣਾਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਹ ਰੇਲਾਂ ਰੋਕਣਾਂ ਨਹੀਂ ਚਾਹੁੰਦੇ।

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਨਾਲ ਸੂਬੇ ਦੇ ਲੋਕ ਖੱਜਲ ਖੁਆਰ ਹੁੰਦੇ ਹਨ ਪਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਸਾਨੂੰ ਰੇਲ ਰੋਕੋ ਧਰਨੇ ਲਗਾਉਣੇ ਪੈ ਰਹੇ ਹਨ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੱਲ੍ਹ ਪੂਰੇ ਪੰਜਾਬ ’ਚ ਇੱਕ ਵਜੇ ਮੌਕੇ ਦੀ ਪੰਜਾਬ ਸਰਕਾਰ ਤੋਂ ਦੁਖੀ ਹੋ ਕੇ ਰੇਲਾਂ ਨੂੰ ਜਾਮ ਕੀਤਾ ਜਾਵੇਗਾ। ਜਿਸ ਦਾ ਮੁੱਖ ਕਾਰਨ ਗੁਰਦਾਸਪੁਰ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਜਾਣਾ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜ਼ਮੀਨ ਦੇ ਬਦਲੇ ਯੋਗ ਮੁਆਵਜਾ ਦੇਣ ਦੀ ਗੱਲ ਆਖੀ ਗਈ ਸੀ ਪਰ ਹੁਣ ਕਿਸਾਨਾਂ ਨਾਲ ਜ਼ਬਰ ਨਾਲ ਕਿਸਾਨਾਂ ਤੋਂ ਜ਼ਮੀਨਾ ਖੋਹੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਤਰਨਤਾਰਨ ਅਤੇ ਹੁਣ ਅੰਮ੍ਰਿਤਸਰ ’ਚ ਵੀ ਇਸੇ ਤਰ੍ਹਾਂ ਹੀ ਕਿਸਾਨਾਂ ਨਾਲ ਜ਼ਬਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *