Punjab weather update: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਰਨਤਾਰਨ ਦੇ 19 ਪਿੰਡਾਂ ‘ਚ ਅਜੇ ਵੀ ਹੜ੍ਹ

Punjab weather update: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ…

Punjab weather update: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।

19 ਪਿੰਡਾਂ ਵਿੱਚ ਬਿਜਲੀ ਬੰਦ
ਹੜ੍ਹਾਂ ਦਾ ਪਾਣੀ ਹਾਲੇ ਵੀ ਪਿੰਡਾਂ ਵਿੱਚ ਹੋਣ ਕਾਰਨ ਕਰੀਬ 19 ਪਿੰਡਾਂ ਵਿੱਚ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ ਹੈ। ਸਥਿਤੀ ਇਹ ਹੈ ਕਿ ਕਰੀਬ 19 ਪਿੰਡਾਂ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਨ੍ਹਾਂ ਪਿੰਡਾਂ ਵਿੱਚ ਨਾਲ ਲੱਗਦੇ ਪਿੰਡ ਮੁਠਿਆਂਵਾਲਾ ਅਤੇ ਘੜੂੰਆਂ ਦੇ ਆਸ-ਪਾਸ ਦੇ ਪਿੰਡ ਕੋਟ ਬੁੱਢਾ, ਕੁੱਤੀਵਾਲਾ, ਸਭਰਾ, ਡੁਮਣੀਵਾਲਾ, ਗੁੱਲੇਵਾਲਾ, ਭੂਰਾ ਹਠਾੜ, ਗਦਾਈਕੇ, ਜੱਲੋਕੇ, ਭਾਉਵਾਲ, ਬੰਗਲਾ ਰਾਏ ਕੇ, ਤਲਵੰਡੀ ਸੋਭਾ ਸਿੰਘ, ਮਹਿਨੇਕੇ ਜੰਡ, ਜੋਧ ਸਿੰਘ ਵਾਲਾ ਅਤੇ ਝੁੱਗੀਆਂ ਸ਼ਾਮਲ ਹਨ।

Leave a Reply

Your email address will not be published. Required fields are marked *