Weather Update : ਬੀਤੇ ਕੱਲ੍ਹ ਤੋਂ ਮਾਨਸੂਨ ਪੰਜਾਬ ਵਿਚ ਦਾਖਲ ਹੋ ਚੁੱਕਾ ਹੈ। ਤੇਜ਼ ਰਫਤਾਰ ਨਾਲ ਪੂਰੇ ਪੰਜਾਬ ਨੂੰ ਕਵਰ ਕਰ ਰਿਹਾ ਹੈ। ਮਾਨਸੂਨ ਦੇ ਐਕਟਿਵ ਹੋਣ ਨਾਲ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਫਿਲਹਾਲ ਮੀਂਹ ਪਿਆ ਹੈ। ਰੂਪਨਗਰ ਤੇ ਲੁਧਿਆਣਾ ਵਿਚ ਠੀਕ-ਠਾਕ ਮੀਂਹ ਪਿਆ, ਜਦਕਿ ਬਾਕੀ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਈ। ਉਧਰ, ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਚੰਡੀਗੜ੍ਹ ਵਿਚ ਸਵੇਰੇ 8 ਤੋਂ 10 ਵਜੇ ਦੇ ਵਿਚਾਲੇ ਭਾਰੀ ਮੀਂਹ ਪਿਆ।
ਉਧਰ, ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ।
ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਕਈ ਇਲਾਕਿਆਂ ਵਿਚ ਹੁਮਸ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ। ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼
ਪੰਜਾਬ ‘ਚ ਭਾਵੇਂ ਮਾਨਸੂਨ ਸਰਗਰਮ ਹੋ ਗਿਆ ਹੈ ਪਰ ਫਿਰ ਵੀ ਲੋਕ ਮੀਂਹ ਨੂੰ ਤਰਸ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਸਿਰਫ਼ 8 ਜ਼ਿਲ੍ਹਿਆਂ ਵਿੱਚ ਹੀ ਮੀਂਹ ਪਿਆ ਹੈ। ਜਿਸ ਵਿੱਚ ਰੂਪਨਗਰ ਵਿੱਚ 10 ਐਮਐਮ, ਪਠਾਨਕੋਟ ਵਿੱਚ 4 ਐਮਐਮ, ਗੁਰਦਾਸਪੁਰ ਵਿੱਚ 4.7 ਐਮਐਮ, ਬਠਿੰਡਾ ਵਿੱਚ 1 ਐਮਐਮ, ਲੁਧਿਆਣਾ ਵਿੱਚ 9.6 ਐਮਐਮ ਅਤੇ ਅੰਮ੍ਰਿਤਸਰ ਵਿੱਚ 0.4 ਐਮਐਮ ਮੀਂਹ ਦਰਜ ਕੀਤਾ ਗਿਆ ਹੈ।
7 ਜ਼ਿਲਿਆਂ ‘ਚ ਯੈਲੋ ਅਲਰਟ, 7 ‘ਚ ਆਰੇਂਜ ਅਲਰਟ
ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

