ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਕਈ ਥਾਵਾਂ ਤੇ ਬਾਰਿਸ਼ ਨੇ ਆਪਣੀ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਠੰਡ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਥਾਵਾਂ ਤੇ ਬਾਰਿਸ਼ ਹੋਈ ਜਿਸ ਕਾਰਨ ਠੰਡ ਵਿੱਚ ਕਾਫੀ ਵਾਧਾ ਹੋਇਆ ਹੈ।
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ 13 ਦਸੰਬਰ ਨੂੰ ਸੰਘਣੀ ਧੁੰਦ ਵੀ ਪੈ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਬਾਰਿਸ਼ ਤੋਂ ਕਾਫੀ ਫਾਇਦਾ ਹੋਵੇਗਾ। ਕਿਸਾਨਾਂ ਦੀ ਕਣਕ ਦੀ ਫਸਲ ਲਈ ਬਾਰਿਸ ਬਹੁਤ ਹੀ ਜਿਆਦਾ ਫਾਇਦੇਮੰਦ ਰਹੇਗੀ।

