ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ.ਰਾਜਕੁਮਾਰ ਵੇਰਕਾ ਨੇ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਡਾ. ਰਾਜਕੁਮਾਰ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ।
ਦੱਸ ਦੇਈਏ ਕਿ ਤਕਰੀਬਨ ਇਕ ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਨੇ ਇਕ ਵਾਰ ਫਿਰ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਡਾ: ਰਾਜ ਕੁਮਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ‘ਚ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ।
