ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਫੇਰਬਦਲ ਨੂੰ ਲੈਕੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਪਰਫਾਰਮੈਂਸ ਦੇ ਆਧਾਰ ਤੇ ਫੇਰਬਦਲ ਹੋਣੀ ਚਾਹੀਦੀ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਜਿਹਨਾਂ ਦੀ ਪਰਫਾਰਮੈਂਸ ਖਰਾਬ ਹੈ ਉਹਨਾਂ ਨੂੰ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਨਵਜੋਤ ਸਿੱਧੂ ਨੂੰ ਡਿਪਟੀ ਸੀਐੱਮ ਬਣਾਇਆ ਜਾਂਦਾ ਹੈ ਤਾਂ ਉਹਨਾਂ ਨੂੰ ਮਨਜ਼ੂਰ ਹੈ।
ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਅਹੁਦਾ ਦੇਣ ਤੇ ਕਾਂਗਰਸੀਆਂ ਵੱਲੋਂ ਰਾਏ ਰੱਖੀ ਜਾ ਰਹੀ ਹੈ। ਜਿਸ ਤੇ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਵੀ ਅਹੁਦਾ ਦਿੱਤਾ ਜਾ ਸਕਦਾ ਹੈ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੈ ਪਰ ਪਰਫਾਰਮੈਂਸ ਦੇ ਆਧਾਰ ਤੇ ਹੀ ਅਹੁਦਾ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਅਸੀਂ ਜਨਤਾ ਨੂੰ ਵਧਿਆ ਸਰਕਾਰ ਦੇਣਾ ਚਾਹੁੰਦੇ ਹਨ ਤਾਂ ਚੰਗੇ ਸਿਆਸੀ ਲੋਕਾਂ ਨੂੰ ਇਹਨਾਂ ਲੋਕਾਂ ਦੀ ਸੇਵਾ ਚ ਲਾਉਣਾ ਚਾਹੀਦਾ ਹੈ। ਖੈਰ ਹੁਣ ਦੇਖਣਾ ਹੋਵੇਗਾ ਕਿ ਕੈਬਨਿਟ ਚ ਹੋ ਰਹੇ ਫੇਰਬਦਲ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਕੀ ਫੈਸਲਾ ਹੁੰਦਾ ਹੈ।

