ਕੈਪਟਨ ਦੇ ਸ਼ਾਹੀ ਸ਼ਹਿਰ ਦੀਆਂ ਮੰਗਾਂ ਨੂੰ ਲੈਕੇ ਨਰਸਾਂ ਹਸਪਤਾਲ ਦੇ ਸਿਖਰਲੀ ਮੰਜਿਲ ਤੇ ਚੜ੍ਹੀਆਂ।

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਆਉਣ ਤੋਂ ਪਹਿਲਾ ਪੰਜਾਬ ਸਰਕਾਰ ਹਰ ਵਰਗ ਦੇ ਵਰਕਰਾਂ ਦੇ ਨਿਸ਼ਾਨੇ ਤੇ ਆ ਰਹੀ ਹੈ।  ਕੈਪਟਨ ਦੇ ਆਪਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਆਉਣ ਤੋਂ ਪਹਿਲਾ ਪੰਜਾਬ ਸਰਕਾਰ ਹਰ ਵਰਗ ਦੇ ਵਰਕਰਾਂ ਦੇ ਨਿਸ਼ਾਨੇ ਤੇ ਆ ਰਹੀ ਹੈ।  ਕੈਪਟਨ ਦੇ ਆਪਣੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ ਜਿੱਥੇ ਰਜਿੰਦਰਾ ਹਸਪਤਾਲ ਦੀਆਂ ਨਰਸਾਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਦੇ ਖਿਲਾਫ ਹੱਲਾ ਬੋਲਿਆ ਹੈ।

Nurse Protest

Nurse Protest

ਮਿਲੀ ਜਾਣਕਾਰੀ ਦੇ ਅਨੁਸਾਰ ਸਵੇਰੇ 4 ਵਜੇ ਤੋਂ ਹਸਪਤਾਲ ਦੀਆਂ ਨਰਸਾਂ ਬਿਲਡਿੰਗ ਦੀ ਸਿਖਰਲੀ ਮੰਜਿਲ ਤੇ ਬੈਠੀਆਂ ਹੋਇਆ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੀਆ ਹਨ। ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈਕੇ ਆਰ ਪਾਰ ਦੀ ਲੜਾਈ ਲੜਨਗੀਆਂ।

Nurse Protest

ਦੱਸਣਯੋਗ ਗੱਲ ਹੈ ਕਿ ਨਰਸਾ ਬੀਤੇ ਦਿਨ ਤੋਂ ਹੀ ਐਮਰਜੈਂਸੀ ਸੇਵਾਵਾਂ ਬੰਦ ਕਰਕੇ ਹੜਤਾਲ ਤੇ ਬੈਠੀਆਂ ਹਨ। ਜਿਕਰ-ਏ-ਖਾਸ ਹੈ ਕਿ ਜਿੱਥੇ ਇਕ ਪਾਸੇ ਅਧਿਆਪਕ ਆਪਣੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੂੰ ਘੇਰਦੀ ਹੋਈ ਨਜਰ ਆ ਰਹੀ ਹੈ ਉੱਥੇ ਹੀ ਦੂਜੇ ਪਾਸੇ ਨਰਸਾਂ ਵੀ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਹਨ।

Leave a Reply

Your email address will not be published. Required fields are marked *