ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੇ ਕੈਬਨਿਟ ਤੋਂ ਬਾਹਰ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਚ ਕਾਫੀ ਹਲਚਲ ਹੋ ਗਈ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਜਾਣ ਤੋਂ ਬਾਅਦ ਬਿਜਲੀ ਵਿਭਾਗ ਦਾ ਸਾਰਾ ਕੰਮਕਾਜ ਸਾਂਭ ਲਿਆ ਹੈ।
https://www.facebook.com/dr.rajkumar.verka/photos/a.1252004111588314/2162498120538904/?type=3&theater
ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਕੈਬਨਿਟ ਰੈਂਕ ਦਿੱਤਾ ਹੈ।
ਇਸ ਸੰਬੰਧੀ ਇਕ ਨੋਟੀਫਿਕੇਸ਼ ਵੀ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦਸ ਦਈਏ ਕਿ ਸਿੱਧੂ ਦੇ ਜਾਣ ਮਗਰੋਂ ਹਰ ਕੋਈ ਪੰਜਾਬ ਵਜਾਰਤ ਦੀ ਖਾਲੀ ਕੁਰਸੀ ਨੂੰ ਪਾਉਣਾ ਚਾਹੁੰਦਾ ਹੈ। ਇਸ ਕਤਾਰ ‘ਚ ਵੇਰਕਾ ਵੀ ਸ਼ਾਮਲ ਹਨ।
ਉੱਥੇ ਹੀ ਦਸ ਦਈਏ ਕਿ ਰਾਜਕੁਮਾਰ ਵੇਰਕਾ ਅੰਮ੍ਰਿਤਸਰ ਪੱਛਮੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਹਨ।


