ਸੈਨਿਕਾਂ ਦੀ ਸ਼ਹਾਦਤ ਤੋਂ ਬਾਅਦ ਰੱਖਿਆ ਮੰਤਰੀ ਦੀ ਪਹਿਲੀ ਪ੍ਰਤੀਕਿਰਿਆ- ਇਸ ਬਲਿਦਾਨ ਨੂੰ ਕਦੇ ਨਹੀਂ ਭੁੱਲੇਗਾ ਦੇਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ-ਚੀਨ ਸਰਹੱਦ ਉੱਤੇ ਪੂਰਬੀ ਲੱਦਾਖ ਵਿਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਵਿਚ ਭਾਰਤ ਦੇ 20 ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਰੱਖਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ-ਚੀਨ ਸਰਹੱਦ ਉੱਤੇ ਪੂਰਬੀ ਲੱਦਾਖ ਵਿਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਵਿਚ ਭਾਰਤ ਦੇ 20 ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪਹਿਲੀ ਵੱਡੀ ਪ੍ਰਤੀਕਿਰਿਆ ਆਈ ਹੈ। ਰਾਜਨਾਥ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਦੇਸ਼ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਦੇ ਬਲਿਦਾਨ ਨੂੰ ਕਦੇਂ ਨਹੀਂ ਭੁੱਲੇਗਾ ਅਤੇ ਪੂਰਾ ਦੇਸ਼ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰ ਨਾਲ ਖੜਿਆ ਹੈ।

ਰਾਜਨਾਥ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਸੈਨਿਕਾਂ ਦੀ ਸ਼ਹਾਦਤ ਪਰੇਸ਼ਾਨ ਕਰਨ ਵਾਲੀ ਅਤੇ ਦੁਖਦਾਇਕ ਹੈ। ਸਾਡੇ ਜਵਾਨਾਂ ਨੇ ਆਪਣਾ ਫਰਜ਼ ਨਿਭਾਉਂਦੇ ਹੋਏ ਦੇਸ਼ ਦੇ ਲਈ ਜਾਨ ਦੇ ਦਿੱਤੀ। ਰਾਸ਼ਟਰ ਉਨ੍ਹਾਂ ਦੀ ਬਹਾਦਰੀ ਅਤੇ ਬਲਿਦਾਨ ਨੂੰ ਕਦੇਂ ਨੂੰ ਨਹੀਂ ਭੁੱਲੇਗਾ”।ਉਨ੍ਹਾਂ ਨੇ ਅੱਗੇ ਕਿਹਾ ਕਿ ”ਉਹ ਸ਼ਹੀਦ ਜਵਾਨਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਨ। ਪੂਰਾ ਦੇਸ਼ ਉਨ੍ਹਾਂ ਦੇ  ਨਾਲ ਖੜਿਆ ਹੈ। ਸਾਨੂੰ ਆਪਣੇ ਦੇਸ਼ ਦੇ ਸੈਨਿਕਾਂ ਉੱਤੇ ਮਾਣ ਹੈ।”

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤ ਅਤੇ ਚੀਨ ਵਿਚਾਲੇ ਫੌਜੀ ਪੱਧਰ ਦੀ ਗੱਲਬਾਤ ਨੂੰ ਰੋਕ ਦਿੱਤਾ ਗਿਆ ਹੈ। ਉੱਥੇ ਹੀ ਇਸ ਪੂਰੀ ਘਟਨਾ ਤੋਂ ਬਾਅਦ ਰੱਖਿਆ ਮੰਤਰੀ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਵੀ ਰਾਜਨਾਥ ਸਿੰਘ ਨੇ ਕੰਟਰੋਲ ਰੇਖਾ ਉੱਤੇ ਹਲਾਤਾਂ ਦੀ ਸਮੀਖਿਆ ਲਈ ਤਿੰਨਾਂ ਸੈਨਾ ਮੁੱਖੀਆਂ ਅਤੇ ਚੀਫ ਆਫ ਡਿਫੈਂਸ ਸਟਾਫ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਉੱਤੇ ਵੀ ਵਿਦੇਸ਼ ਮੰਤਰੀ ਐਸਜੈਸ਼ੰਕਰ ਨਾਲ ਵੀ ਗੱਲਬਾਤ ਕੀਤੀ ਹੈ।

Leave a Reply

Your email address will not be published. Required fields are marked *