ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਅਕਾਲੀ ਦਲ ਦੇ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਅਤੇ ਛੇਤੀ ਰਿਹਾਈ ਦੀ ਬੇਨਤੀ ਕੀਤੀ ਹੈ। ਵਫ਼ਦ ਨੇ ਅਮਿਤ ਸ਼ਾਹ ਨੂੰ ਕਿਹਾ ਕਿ, ਰਾਜੋਆਣਾ ਨੂੰ ਬਿਨਾਂ ਪੈਰੋਲ ਦੇ 24 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਦੱਸ ਦਈਏ ਸ਼੍ਰੋਮਣੀ ਕਮੇਟੀ ਨੇ 25 ਅਪ੍ਰੈਲ 2012 ਨੂੰ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਕੀਤੀ ਸੀ, ਜਿਸ ਦੀ ਸੁਣਵਾਈ ਅਜੇ ਬਾਕੀ ਹੈ। ਇਸ ਲਈ ਰਾਜੋਆਣਾ ਨੂੰ ਛੇਤੀ ਰਿਹਾ ਕੀਤਾ ਜਾਣਾ ਚਾਹੀਦਾ ਹੈ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਅਤੇ ਡੀਐਸਜੀਐਮਸੀ ਮੁਖੀ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵੀ ਸ਼ਾਮਲ ਸਨ।
400 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਨੈਸ਼ਨਲ ਕਾਨਫਰੰਸ ਕਮੇਟੀ ਦਾ ਕੀਤਾ ਗਠਨ
9 ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ, ਇੱਕ ਰਾਸ਼ਟਰੀ ਕਾਨਫਰੰਸ ਕਮੇਟੀ ਬਣਾਈ ਗਈ ਸੀ ਅਤੇ ਇੱਕ ਰਾਸ਼ਟਰੀ ਛੁੱਟੀ ਦੀ ਵੀ ਮੰਗ ਕੀਤੀ ਗਈ ਸੀ। ਸ੍ਰੋਮਣੀ ਕਮੇਟੀ ਦੇ ਵਫ਼ਦ ਨੂੰ ਨਨਕਾਣਾ ਸਾਹਿਬ ਦੇ ਦਰਸ਼ਨ ਦੀ ਆਗਿਆ ਨਾ ਦੇਣ ਦਾ ਮੁੱਦਾ ਵੀ ਬੈਟਕ ‘ਚ ਚੁੱਕਿਆ ਗਿਆ ਸੀ।

