ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ ਨਾਲ 8 ਬਹਿਸਾਂ ‘ਚ ਹਿੱਸਾ ਲਿਆ। ਮੈਂ ਆਪਣੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਤੇ ਇਸ ਪਲੇਟਫ਼ਾਰਮ ਦੀ ਵਰਤੋਂ ਕਰ ਕੇ ਪੰਜਾਬ ਦੇ ਹੱਕਾਂ ਲਈ ਲੜਾਂਗਾ। ਸੰਸਦ ਦੇ ਮਾਨਸੂਨ ਇਜਲਾਸ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਨਾਲ ਸਬੰਧਤ ਮੁੱਦੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਉਠਾ ਰਹੇ ਹਨ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਣ ਲਈ ਆਪਣਾ ਨੰਬਰ ਵੀ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਰਾਘਵ ਚੱਢਾ ਨੇ ਮਾਨਸੂਨ ਸੈਸ਼ਨ ਵਿੱਚ ਆਪਣਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੰਸਦ ਵਿੱਚ ਕਿੰਨੇ ਸਵਾਲ ਅਤੇ ਕਿੰਨੇ ਬਿੱਲ ਪੇਸ਼ ਕੀਤੇ ਹਨ।
ਰਾਜਸਭਾ ਦੇ ਮਾਨਸੂਨ ਸਤਰ 2022 ਦਾ ਰਿਪੋਰਟ ਕਾਰਡ-
ਮੈਂ 42 ਸਵਾਲ ਚੁੱਕੇ,2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਅਤੇ 8 ਮੁੱਦਿਆ ਉੱਤੇ ਸੰਸਦ ਚ ਬਹਿਸ ਕੀਤੀ ਤੇ 93% ਹਾਜ਼ਰੀ ਰਹੀ। ਮੈਂ ਆਪਣੇ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਅਤੇ ਇਸ ਮਾਧਿਅਮ ਦੀ ਵਰਤੋਂ ਕਰਕੇ ਪੰਜਾਬ ਦੇ ਹੱਕਾਂ ਲਈ ਲੜਾਂਗਾ।ਇਨਕਲਾਬ ਜ਼ਿੰਦਾਬਾਦ। pic.twitter.com/J0E6zpypzP
— Raghav Chadha (@raghav_chadha) August 12, 2022
ਸੋਸ਼ਲ ਮੀਡੀਆ ‘ਤੇ ਆਪਣੇ ਟਵਿੱਟਰ ਅਕਾਉਂਟ ਤੋਂ ਉਨ੍ਹਾਂ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਰਿਪੋਰਟ ਕਾਰਡ ਸਾਂਝਾ ਕਰਦੇ ਹੋਏ ਸੰਸਦ ਦੇ 2022 ਦੇ ਮਾਨਸੂਨ ਸੈਸ਼ਨ ਲਈ ਰਿਪੋਰਟ ਕਾਰਡ ਲਿਖਿਆ। ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਅਤੇ 93% ਹਾਜ਼ਰੀ ਦੇ ਨਾਲ 8 ਬਹਿਸਾਂ ਵਿੱਚ ਹਿੱਸਾ ਲਿਆ। ਮੈਂ ਆਪਣੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਅਤੇ ਇਸ ਪਲੇਟਫਾਰਮ ਦੀ ਵਰਤੋਂ ਕਰਕੇ ਪੰਜਾਬ ਦੇ ਹੱਕਾਂ ਲਈ ਲੜਾਂਗਾ।
