ਰਾਕੇਸ਼ ਟਿਕੈਤ ਨੇ ਪੰਜਾਬ ਦੇ ਨਵੇਂ CM ਨੂੰ ਯਾਦ ਕਰਾਏ ਪੁਰਾਣੇ CM ਦੇ ਵਾਅਦੇ

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਟਵੀਟ ਕਰ ਪੰਜਾਬ…

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਟਵੀਟ ਕਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਵਾਅਦੇ ਯਾਦ ਕਰਵਾਏ ਹਨ। 

Read More: ਦੇਸ਼ ‘ਚ 201 ਦਿਨਾਂ ‘ਚ ਸਭ ਤੋਂ ਘੱਟ ਕੋਰੋਨਾ ਮਾਮਲੇ, 26 ਹਜ਼ਾਰ ਤੋਂ ਵਧੇਰੇ ਲੋਕ ਹੋਏ ਸਿਹਤਮੰਦ

ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ,‘‘ਨਵੀਂ ਸਰਕਾਰ ਤੋਂ ਉਮੀਦ ਹੈ ਕਿ ਹੁਣ ਸਾਰੇ ਕਿਸਾਨਾਂ ਦਾ ਪੂਰਾ ਕਰਜ਼ ਮੁਆਫ਼ ਕਰੇਗੀ। ਕਾਂਗਰਸ ਅਤੇ ਕੈਪਟਨ ਦਾ ਵਾਅਦਾ ਤਾਂ ਨਵੇਂ ਮੁੱਖ ਮੰਤਰੀ ਨੂੰ ਵੀ ਯਾਦ ਹੋਵੇਗਾ?” ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ’ਤੇ 27 ਸਤੰਬਰ ਯਾਨੀ ਸੋਮਵਾਰ ਨੂੰ ਕਿਸਾਨ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਭਾਰਤ ਬੰਦ ਬੁਲਾਇਆ ਹੈ। 

Read More: 30 ਸਤੰਬਰ ਨੂੰ ਪੰਜਾਬ ਦੌਰੇ ਉੱਤੇ ਆਉਣਗੇ ‘ਆਪ’ ਸੁਪਰੀਮੋ ਕੇਜਰੀਵਾਲ

ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਖ਼ਾਸ ਰੂਪ ਤੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ, ਪਿਛਲੇ ਸਾਲ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸਿਸਟਮ ਖ਼ਤਮ ਹੋ ਜਾਵੇਗਾ। ਹਾਲਾਂਕਿ ਸਰਕਾਰ ਇਨ੍ਹਾਂ ਕਾਨੂੰਨਾਂ  ਨੂੰ ਖੇਤੀ ਸੁਧਾਰਾਂ ਦੇ ਰੂਪ ਵਿਚ ਪੇਸ਼ ਕਰ ਰਹੀ ਹੈ। ਦੋਹਾਂ ਪੱਖਾਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ ਹੈ।

Read More : ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਖਟਕੜਕਲਾਂ ਪਹੁੰਚੇ CM ਚੰਨੀ

Leave a Reply

Your email address will not be published. Required fields are marked *