ਲੁਧਿਆਣਾ ‘ਚ ਅੱਜ ਕੇਜਰੀਵਾਲ ਤੇ ਮਾਨ ਦੀ ਰੈਲੀ, ਪੁਲਿਸ ਨੇ ਜਾਰੀ ਕੀਤਾ Traffic Plan

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ 43 ਤਰ੍ਹਾਂ ਦੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਤਕ…

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ 43 ਤਰ੍ਹਾਂ ਦੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਦੀ ਯੋਜਨਾ ਦਾ ਉਦਘਾਟਨ ਕਰਨ ਲਈ ਐਤਵਾਰ ਨੂੰ ਮਹਾਨਗਰ ਪਹੁੰਚ ਰਹੇ ਹਨ। ਇਸ ਦੇ ਲਈ ਪਿੰਡ ਧਨਾਨਸੂ ‘ਚ ਵੱਡਾ ਪੰਡਾਲ ਲਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪ੍ਰਬੰਧਾਂ ਦਾ ਜਾਇਜ਼ਾ ਲੈਣ ਸ਼ਨੀਵਾਰ ਨੂੰ ਇੱਥੇ ਪਹੁੰਚੀ।

ਦੋਵੇਂ ਮੁੱਖ ਮੰਤਰੀ ਸਟੇਜ ਤੋਂ ਉਨ੍ਹਾਂ ਮੁਲਾਜ਼ਮਾਂ ਜਾਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਨ੍ਹਾਂ ਦੀ ਤਰਫੋਂ ਰਾਸ਼ਨ ਘਰ-ਘਰ ਪਹੁੰਚਾਉਣਾ ਹੈ ਜਾਂ ਲੋਕਾਂ ਦੇ ਕੰਮ ਘਰ-ਘਰ ਜਾ ਕੇ ਕੀਤੇ ਜਾਣੇ ਹਨ। ਕੇਜਰੀਵਾਲ ਤੇ ਭਗਵੰਤ ਮਾਨ ਦੁਪਹਿਰ 1 ਵਜੇ ਪਹੁੰਚਣਗੇ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਨੇ ਰੂਟ ਪਲਾਨ ਵੀ ਮੋੜ ਦਿੱਤਾ ਹੈ।

 
 

Leave a Reply

Your email address will not be published. Required fields are marked *