ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਸੰਗਤਾਂ ਭਾਰੀ ਗਿਣਤੀ ’ਚ ਪਹੁੰਚ ਰਹੀਆਂ ਹਨ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਨਤਮਸਤਕ ਹੋਏ। ਦਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।
Happy to receive President Ram Nath Kovind Ji at Sultanpur Lodhi for the historic #550thPrakashPurb celebrations. @rashtrapatibhvn#GuruNanakJayanti #GuruNanak550 #Gurupurab #HappyGurpurab #GuruNanakDevJi pic.twitter.com/NsoRsi54GQ
— Capt.Amarinder Singh (@capt_amarinder) November 12, 2019
ਇਸ ਦੌਰਾਨ ਉਹਨਾਂ ਨੇ ਦਸਤਾਰ ਸਜਾਈ ਹੋਈ ਸੀ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਸੀ। ਪੰਜਾਬ ਸਰਕਾਰ ਦੇ ਸਮਾਗਮ ਪੰਡਾਲ ਚ ਸ਼ਾਮਿਲ ਹੋਏ। ਇਸ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ ਦਾ ਮਹਾ ਮੰਤਰ ਦਿੱਤਾ ਹੈ।
https://www.facebook.com/LivingIndiaNewschannel/videos/690952514763262/
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਾਬਾ ਨਾਨਕ ਨੇ ਸਾਰਿਆਂ ਨੂੰ ਨਿਮਰਤਾ ਸਿਖਾਈ ਹੈ। ਸਾਰਿਆਂ ਨੂੰ ਬਾਬਾ ਨਾਨਕ ਦੁਆਰਾ ਦਿਖਾਏ ਗਏ ਮਾਰਗਾਂ ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਨੇ ਸਾਰਿਆਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
