ਗੁਰਦਾਸਪੁਰ : ਕਾਂਗਰਸ ਪਾਰਟੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਵੱਜੋ ਅਸਤੀਫਾ ਦੇਣ ਤੋਂ ਬਾਅਦ ਰਮਨ ਬਹਿਲ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪਿਛਲੇ 100 ਸਾਲਾਂ ਤੋਂ ਜ਼ਿਲਾ ਗੁਰਦਾਸਪੁਰ ਦੀ ਸੇਵਾ ਕਰ ਰਹੇ ਬਹਿਲ ਪਰਿਵਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ, ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ।
Also Read : ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਮੁਹਰੇ ਭੁੱਖ ਹੜਤਾਲ ‘ਤੇ ਬੈਠੇ ਅਧਿਆਪਕ, ਦਿੱਤਾ ਅਲਟੀਮੇਟਮ
ਦੂਜੇ ਪਾਸੇ ਰਮਨ ਬਹਿਲ ਦਾ ਕਾਂਗਰਸ ਪਾਰਟੀ ਛੱਡਣ ਨਾਲ ਗੁਰਦਾਸਪੁਰ ਵਿੱਚ ਸਿਆਸੀ ਸਮੀਕਰਨਾਂ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਰਮਨ ਬਹਿਲ ਆਪ ਦੋ ਵਾਰ ਗੁਰਦਾਸਪੁਰ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ, ਉਨ੍ਹਾਂ ਦੇ ਪਿਤਾ ਸਵਰਗੀ ਸ. ਰਮਨ ਬਹਿਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ।
Also Read : ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਰਮਨ ਬਹਿਲ ਨੇ ਕਿਹਾ ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਅਤੇ ਕਾਂਗਰਸ ਦੀ ਰਾਜਨੀਤੀ ਹੁਣ ਲੋਕ ਪੱਖੀ ਨਹੀਂ ਰਹੀ। ਅੱਜ ਕਾਂਗਰਸ ਪਾਰਟੀ ਅਤੇ ਸਰਕਾਰ ਸੱਤਾ ਅਤੇ ਪੈਸੇ ਦੇ ਬਲਬੂਤੇ ਹਾਵੀ ਹੈ। ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਹੈ। ਆਮ ਆਦਮੀ ਦੇ ਨਾਲ-ਨਾਲ ਕਾਂਗਰਸੀ ਵਰਕਰ ਵੀ ਨਿਰਾਸ਼ਾ ਦੇ ਦੌਰ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਨਿਰਾਸ਼ਾ ਵਿੱਚ ਹੀ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।

