ਮੋਹਾਲੀ : ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਰਾਣਾ ਬਲਾਚੌਰੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਨੇ ਹਰ ਕਿਸੇ ਨੂੰ ਹਿੱਲਾ ਕੇ ਰੱਖ ਦਿੱਤਾ। ਰਾਣਾ ਬਲਾਚੌਰੀਆਂ ਦੀ ਮੌਤ ਨੇ ਉਸ ਦੇ ਪਰਿਵਾਰ ਨੂੰ ਝੰਜੋਰ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰੀਆਂ ਦਾ 10 ਦਿਨਾਂ ਪਹਿਲਾ ਵਿਆਹ ਹੋਇਆ ਸੀ, ਫਿਲਹਾਲ ਪਰਿਵਾਰ ਉਸ ਦੇ ਵਿਆਹ ਦਾ ਜਸ਼ਨ ਮਨਾ ਹੀ ਰਿਹਾ ਸੀ ਕਿ ਉਸ ਦੀ ਮੌਤ ਦੀ ਖਬਰ ਨੇ ਹਰ ਕਿਸੇ ਦੇ ਦਿਲ ਨੂੰ ਝੰਜੋਰ ਕੇ ਰੱਖ ਦਿੱਤਾ ਹੈ।
ਅਗਲੀ ਸੁਣਵਾਈ ਦੀ ਤਾਰੀਖ ਕੀਤੀ ਨਿਰਧਾਰਤ
ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਕੇ ਅੱਜ ਪੰਜਾਬ – ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੋਹਾਲੀ ਦੇ ਐਸ.ਪੀ (ਇਨਵੈਸਟੀਗੇਸ਼ਨ) ਸੌਰਵ ਜਿੰਦਲ ਕੋਰਟ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਦੱਸ ਦੇਈਏ ਕਿ ਮਾਨਯੋਗ ਹਾਈ ਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੀ ਸੁਣਵਾਈ 15 ਜਨਵਰੀ 2026 ਨੂੰ ਨਿਧਾਰਤ ਕੀਤੀ ਹੈ। ਮਾਨਯੋਗ ਹਾਈ ਕੋਰਟ ਵੱਲੋਂ ਤਾਰੀਖ਼ ਨਿਰਾਧਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਡੀਜੀਪੀ ਨੂੰ ਅਗਲੀ ਤਾਰੀਖ ’ਤੇ ਖੁਦ ਹਾਜ਼ਰ ਰਹਿਣਾ ਪਵੇਗਾ। ਮਾਨਯੋਗ ਹਾਈ ਕੋਰਟ ਨੇ ਇਸ ਬਾਬਤ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



