ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੁਲਵਾਮਾ ਵਿੱਚ ਸ਼ਹੀਦ ਹੋਏ 40 ਜਵਾਨਾ ਦੀ ਸ਼ਹਾਦਤ ਦੇ ਕਾਰਨ ਪੰਜਾਬੀ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਹੈ। ਇਸਦੇ ਚੱਲਦੇ ਪੰਜਾਬੀ ਇੰਡਸਟਰੀ ਦੇ ਮਸ਼ਹੁਰ ਸਿੰਗਰ ਐਮੀ ਵਿਰਕ ਅਤੇ ਰੰਜੀਤ ਬਾਵਾ ਨੇ ਇਸ ਹਮਲੇ ਦੀ ਨਿੰਦਾ ਕੀਤੀ। ਰੰਜੀਤ ਬਾਵਾ ਨੇ ਕਿਹਾ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਲੱਖ ਯਾਨੀ ਕਿ 2.50 ਲੱਖ ਰੁਪਏ ਹਰ ਇਕ ਸ਼ਹੀਦ ਦੇ ਪਰਿਵਾਰ ਨੂੰ ਦੇਣਗੇ।
ਉੱਥੇ ਹੀ ਦੂਜੇ ਪਾਸੇ ਐਮੀ ਵਿਰਕ ਨੇ ਵੀ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੇ ਪੁੱਤਰਾਂ ਦਾ ਘਾਟਾ ਤਾਂ ਨਹੀਂ ਪੂਰਾ ਕਰ ਸਕਦੇ ਪਰ ਉਹ ਜਿਹਨਾਂ ਹੋ ਸਕੇਗਾ ਉਹਨਾਂ ਪਰਿਵਾਰਾਂ ਦੀ ਮਦਦ ਜਰੂਰ ਕਰਣਗੇ। ਐਮੀ ਵਿਰਕ ਨੇ ਕਿਹਾ ਕਿ ਉਹ ਪੀੜਤ ਪਰਿਵਾਰਾਂ ਨੂੰ 10 ਲੱਖ ਯਾਨੀ ਕਿ 2.50 ਲੱਖ ਰੂਪਏ ਹਰ ਇਕ ਸ਼ਹੀਦ ਦੇ ਪਰਿਵਾਰ ਨੂੰ ਦੇਣ ਦਾ ਐਲਾਨ ਕੀਤਾ ਹੈ।


