ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਅੱਗੇ ਰਣਜੀਤ ਸਿੰਘ ਢੱਡਰੀਆਂਵਾਲੇ ਪੇਸ਼ ਨਹੀਂ ਹੋਣਗੇ। ਇਸ ਦੀ ਪੁਸ਼ਟੀ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਜਥੇ ਨੇ ਕੀਤੀ ਹੈ। ਦਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਇਹ ਕਮੇਟੀ ਬਣਾਈ ਹੈ।
ਕਮੇਟੀ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਰ ਇਸ ਕਮੇਟੀ ਚ ਰਣਜੀਤ ਸਿੰਘ ਢੱਡਰੀਆਂਵਾਲੇ ਪੇਸ਼ ਨਹੀਂ ਹੋਣਗੇ। ਜਿਸ ਸੰਬੰਧੀ ਉਹ ਜਲਦ ਹੀ ਆਪਣਾ ਸਪੱਸ਼ਟੀਕਰਨ ਜਾਰੀ ਕਰਨਗੇ।

