ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਐਰਤ ਨੇ ਐਸ.ਐੱਚ.ਓ ਤੇ ਜਬਰਜਨਾਹ ਦੇ ਇਲਜਾਮ ਲਗਾਇਆ। ਮਿਲੀ ਜਾਣਕਾਰੀ ਦੇ ਅਨੁਸਾਰ ਔਰਤ ਗੁਰਦਾਸਪੁਰ ਦੀ ਜੇਲ੍ਹ ਚ ਬੰਦ ਹੈ। ਜਿਸ ਤੇ ਤਾਰਾਗੜ੍ਹ ਚ ਅਗਵਾਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਉੱਥੇ ਹੀ ਇਸ ਮਾਮਲੇ ਤੇ ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਔਰਤ ਬਲੈਕਮੈਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਦੱਸਿਆ ਕ ਇਹ ਔਰਤ ਕਈ ਦਿਨ ਪਹਿਲਾ ਆਪਣੇ ਘਰ ਤੋਂ ਲਾਪਤਾ ਹੋ ਗਈ ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲਿਆਂ ਨੂੰ ਉਸਦਾ ਜੇਲ੍ਹ ਚ ਹੋਣ ਬਾਰੇ ਪਤਾ ਚੱਲਿਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

