ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦੇਸ਼ ਭਰ ’ਚ ਜਿੱਥੇ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਪਿਛਲੇ 7 ਸਾਲਾਂ ਤੋਂ ਜਹਦੋ ਜਹਿਦ ਹੋ ਰਹੀ ਹੈ ਉੱਥੇ ਹੀ ਮਹਿਲਾਵਾਂ ਦੇ ਨਾਲ ਜੁੜੇ ਰੇਪ ਦੇ ਮਾਮਲੇ ਰੁਕ ਨਹੀਂ ਰਹੇ ਹਨ।
ਅਜਿਹਾ ਮਾਮਲਾ ਬਿਆਸ ਤੋਂ ਸਾਹਮਣੇ ਆਇਆ ਹੈ। ਜਿੱਥੇ ਬਿਆਸ ’ਚ ਦੂਜੀ ਜਮਾਤ ’ਚ ਪੜ੍ਹਨ ਵਾਲੀ ਬੱਚੀ ਦੇ ਨਾਲ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਕਾਰਵਾਈ ਕਰਦੇ ਹੋਏ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਣ ਤਂ ਬਾਅਦ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸੇ ਦੇ ਚੱਲਦੇ ਪ੍ਰਦਰਸ਼ਨਕਾਰੀਆਂ ਨੇ ਨੇ ਸਕੂਲ ਦੇ ਬਾਹਰ ਧਰਨਾ ਲਾਇਆ ਹੋਇਆ ਹੈ ਤੇ ਨਾਲ ਲੋਕਾਂ ਨੇ ਸਕੂਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ।



