ਕੋਰੋਨਾ ਦੀ ਜਾਂਚ ਲਈ ਫਿਲਹਾਲ ਨਹੀਂ ਵਰਤੀ ਜਾਵੇਗੀ ਰੈਪਿਡ ਟੈਸਟ ਕਿੱਟ -ਸੂਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਸ਼ਨਿਵਾਰ ਨੂੰ ਕੇਂਦਰੀ ਮੰਤਰੀ ਸਮੂਹ ਦੀ ਮੀਟਿੰਗ ਹੋਈ ਹੈ ਜਿਸ ਵਿਚ ਫਿਲਹਾਲ ਰੈਪਿਡ ਟੈਸਟ ਕਿੱਟ ਨਾਲ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਸ਼ਨਿਵਾਰ ਨੂੰ ਕੇਂਦਰੀ ਮੰਤਰੀ ਸਮੂਹ ਦੀ ਮੀਟਿੰਗ ਹੋਈ ਹੈ ਜਿਸ ਵਿਚ ਫਿਲਹਾਲ ਰੈਪਿਡ ਟੈਸਟ ਕਿੱਟ ਨਾਲ ਕੋਰੋਨਾ ਦੀ ਜਾਂਚ ਨੂੰ ਟਾਲ ਦਿੱਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਇਸ ਵੇਲੇ ਭਾਰਤ ਕੋਲ 15 ਲੱਖ ਤੋਂ ਵੱਧ ਕੋਰੋਨਾ ਦੇ ਟੈਸਟ ਕਰਨ ਦੀ ਸਮਰੱਥਾ ਹੈ।

ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ, ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ, ਵਿਦੇਸ਼ ਮੰਤਰੀ ਐਸ.ਜੈਸ਼ੰਕਰ, ਸਿਵਲ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਹਿੱਸਾ ਲਿਆ। ਖਬਰ ਏਜੰਸੀ ਏਐਨਆਈ ਨੇ ਟਵੀਟ ਕਰ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਮੀਟਿੰਗ ਵਿਚ ਇਸ ਗੱਲ ਉੱਤੇ ਸਹਿਮਤੀ ਬਣੀ ਹੈ ਕਿ ਦੇਸ਼ ਵਿਚ ਕੋਵਿਡ 19 ਦੀ ਸਥਿਤੀ ਕੰਟਰੋਲ ਵਿਚ ਹੈ ਅਤੇ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੇ ਨਤੀਜ਼ੇ ਸਾਹਮਣੇ ਆਏ ਹਨ। ਇਸ ਲਈ ਰੈਪਿਡ ਟੈਸਟ ਕਿੱਟਾਂ ਦੀ ਵਰਤੋਂ ਹੁਣ ਲਈ ਮੁਲਤਵੀ ਕਰ ਦਿੱਤੀ ਗਈ ਹੈ।ਸੂਤਰਾਂ ਨੇ ਦੱਸਿਆ ਹੈ ਕਿ ਸਰਕਾਰ ਮੁਤਾਬਕ ਵਰਤਮਾਨ ਵਿਚ ਦੇਸ਼ ਕੋਲ 15 ਲੱਖ ਤੋਂ ਵੱਧ ਕੋਰੋਨਾ ਦੇ ਟੈਸਟ ਕਰਨ ਦੀ ਸਮਰੱਥਾ ਹੈ। ਇਸ ਤੋਂ ਇਲਾਵਾ, ਕਈ ਭਾਰਤੀ ਕੰਪਨੀਆਂ ਟੈਸਟ ਕਿੱਟਾਂ ਵਿਕਸਤ ਕਰਨ ਦੀ ਪ੍ਰਕਿਰਿਆ ਵਿਚ ਹਨ ਅਤੇ ਕੋਰੋਨਾ ਵਿਰੁੱਧ ਲੜਾਈ ਵਿਚ ਸਹਾਇਤਾ ਕਰਨ ਲਈ ਸਵਾ ਲੱਖ ਤੋਂ ਵੱਧ ਵਲੰਟੀਅਰ ਤਿਆਰ ਹਨ। ਦੱਸ ਦਈਏ ਕਿ ਭਾਰਤ ਸਰਕਾਰ ਨੇ ਕੋਰੋਨਾ ਦੀ ਜਾਂਚ ਲਈ ਵਰਤੀ ਜਾਂਦੀ ਰੈਪਿਡ ਕਿੱਟ ਵਿਚ ਖਾਮੀਆਂ ਦੀ ਸ਼ਿਕਾਇਤਾਂ ਮਿਲਣ ਮਗਰੋ ਇਸ ਨਾਲ ਟੈਸਟ ਕਰਨ ਉੱਤੇ ਰੋਕ ਲਗਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ 24 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 775 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *