ਕਿਸਾਨ ਏਕਤਾ ਮੋਰਚਾ ਤੋਂ ਬਾਅਦ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਕੀਤਾ ਗਿਆ ਹੋਲਡ

ਚੰਡੀਗੜ੍ਹ– ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਵਲੋਂ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਉੱਤੇ ਭਾਰਤ…

ਚੰਡੀਗੜ੍ਹ– ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਵਲੋਂ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਉੱਤੇ ਭਾਰਤ ਵਿਚ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤਿਆਂ ਨੂੰ ਵੀ ਭਾਰਤ ਸਰਕਾਰ ਵਲੋਂ ਰੋਕ ਦਿੱਤਾ ਗਿਆ ਸੀ।

Also Read: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਜਬਰ ਜਨਾਹ ਮਾਮਲੇ ‘ਚ ਗ੍ਰਿਫ਼ਤਾਰ

ਦੱਸ ਦਈਏ ਕਿ ਜਦੋਂ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਸਰਚ ਕੀਤਾ ਜਾ ਰਿਹਾ ਹੈ ਤਾਂ ਟਵਿੱਟਰ ਉੱਤੇ ‘@RaviSinghKA
‘s account has been withheld in India in response to a legal demand’ ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਵਲੋਂ ਕਿਸਾਨੀ ਅੰਦੋਲਨ ਦੌਰਾਨ ਚਲਾਏ ਗਏ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤੇ ਰੋਕ ਦਿੱਤੇ ਗਏ ਸਨ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦਾ ਐੱਸਵਾਈਐੱਲ ਗਾਣਾ ਯੂਟਿਊਬ ਤੋਂ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਸੀ।

Also Read: ਰਿਸ਼ਭ ਪੰਤ ਦੀ ਧਮਾਕੇਦਾਰ ਸੈਂਚੁਰੀ ‘ਤੇ ਰਾਹੁਲ ਦ੍ਰਵਿੜ ਦਾ ਰਿਐਕਸ਼ਨ, ਤਸਵੀਰ ਹੋ ਰਹੀ ਵਾਇਰਲ

Leave a Reply

Your email address will not be published. Required fields are marked *