Punjab Politics : ਸੁਖਬੀਰ ਬਾਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ‘ਚੋਂ ਕੀਤਾ ਬਰਖ਼ਾਸਤ

Punjab Politics : ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ…

Punjab Politics : ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਕਾਰਵਾਈ ਕੀਤੀ ਹੈ। ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ।

Leave a Reply

Your email address will not be published. Required fields are marked *