Ravneet Bittu-Rahul Gandhi controversy : ਗੁਰਕੀਰਤ ਕੋਟਲੀ ਨੇ ਦਿੱਤੀ ਚੇਤਾਵਨੀ, ਕਿਹਾ- ‘ਰਾਹੁਲ ਗਾਂਧੀ ਸਾਡੇ ਬੌਸ, ਉਨ੍ਹਾਂ ਖਿਲਾਫ ਕੁਝ ਵੀ ਬਰਦਾਸ਼ਤ ਨਹੀਂ’

ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਚਾਲੇ ਵਧਦੀ ਤਕਰਾਰ ਦੌਰਾਨ ਹੁਣ ਬਿੱਟੂ ਦੇ ਪਰਿਵਾਰ ਵਿੱਚੋਂ ਹੀ ਵਿਰੋਧ…

Gurkirat Singh Kotli

ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਚਾਲੇ ਵਧਦੀ ਤਕਰਾਰ ਦੌਰਾਨ ਹੁਣ ਬਿੱਟੂ ਦੇ ਪਰਿਵਾਰ ਵਿੱਚੋਂ ਹੀ ਵਿਰੋਧ ਦੀ ਆਵਾਜ਼ ਉੱਠੀ ਹੈ। ਬਿੱਟੂ ਦੇ ਚਚੇਰੇ ਭਰਾ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਰਾਹੁਲ ਗਾਂਧੀ ਦੇ ਹੱਕ ਵਿੱਚ ਡਟਦਿਆਂ ਰਵਨੀਤ ਬਿੱਟੂ ਅਤੇ ਭਾਜਪਾ ਨੂੰ ਕਰੜੇ ਹੱਥੀਂ ਲਿਆ ਹੈ। ਕੋਟਲੀ ਨੇ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਉਨ੍ਹਾਂ ਦੇ ਸਰਵਉੱਚ ਆਗੂ ਹਨ ਅਤੇ ਉਨ੍ਹਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਰਾਹੁਲ ਗਾਂਧੀ ਸਾਡੇ ਬੌਸ, ਅਪਮਾਨਜਨਕ ਟਿੱਪਣੀ ਸਹਿਣ ਨਹੀਂ”

ਗੁਰਕੀਰਤ ਕੋਟਲੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਥੰਮ੍ਹ ਹਨ ਅਤੇ ਦੇਸ਼ ਦੀ ਰਾਜਨੀਤੀ ਵਿੱਚ ਇੱਕ ਅਹਿਮ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ, “ਰਾਹੁਲ ਗਾਂਧੀ ਸਾਡੇ ਬੌਸ ਹਨ ਅਤੇ ਉਨ੍ਹਾਂ ਦੇ ਖਿਲਾਫ ਕੋਈ ਵੀ ਗਲਤ ਸ਼ਬਦਾਵਲੀ ਜਾਂ ਭੱਦੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।” ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਉਨ੍ਹਾਂ ਦੇ ਆਗੂ ਵਿਰੁੱਧ ਅਪਮਾਨਜਨਕ ਭਾਸ਼ਾ ਵਰਤਦਾ ਹੈ, ਤਾਂ ਕਾਂਗਰਸੀ ਵਰਕਰ ਅਤੇ ਪਾਰਟੀ ਉਸ ਦਾ ਮੂੰਹ-ਤੋੜ ਜਵਾਬ ਦੇਣਗੇ।

ਭਾਜਪਾ ਤੇ ਫਿਰਕਾਪ੍ਰਸਤੀ ਫੈਲਾਉਣ ਦੇ ਇਲਜ਼ਾਮ

ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕੋਟਲੀ ਨੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਹਰ ਸਿਆਸੀ ਮੁੱਦੇ ਨੂੰ ਜਾਣਬੁੱਝ ਕੇ ਧਾਰਮਿਕ ਜਾਂ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ਸਮਾਜ ਵਿੱਚ ਵੰਡੀਆਂ ਪਾਉਣ ਅਤੇ ਨਫ਼ਰਤ ਫੈਲਾਉਣ ਦੀ ਹੈ, ਜੋ ਦੇਸ਼ ਦੀ ਅਖੰਡਤਾ ਲਈ ਖ਼ਤਰਾ ਹੈ। ਕੋਟਲੀ ਅਨੁਸਾਰ, ਇਸ ਮਾਮਲੇ ਵਿੱਚ ਵੀ ਭਾਜਪਾ ਵੱਲੋਂ ਰਾਜਨੀਤੀ ਚਮਕਾਉਣ ਲਈ ਉਸੇ ਪੁਰਾਣੀ ਰਣਨੀਤੀ ਦੀ ਵਰਤੋਂ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਦੀ ਟਿੱਪਣੀ ਤੇ ਜਤਾਇਆ ਇਤਰਾਜ਼

ਸਾਬਕਾ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨਾਂ ‘ਤੇ ਵੀ ਸਵਾਲ ਚੁੱਕੇ। ਕੋਟਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਰਗੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਆਪਣੀ ਭਾਸ਼ਾ ਵਿੱਚ ਸੰਜਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿਵਾਦ ਵਿੱਚ ਜਿਸ ਤਰ੍ਹਾਂ ਦੀ ਸ਼ਬਦਾਵਲੀ ਵਰਤੀ ਗਈ ਹੈ, ਉਹ ਮੰਦਭਾਗੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਉਹ ਅਜਿਹੇ ਭੜਕਾਊ ਬਿਆਨਾਂ ਦੇ ਬਹਿਕਾਵੇ ਵਿੱਚ ਨਹੀਂ ਆਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਵਿਆਹ ਦੀਆਂ ਖ਼ੁਸ਼ੀਆਂ ਗ਼ਮ ਵਿੱਚ ਬਦਲੀਆਂ; ਮੈਰਿਜ ਪੈਲੇਸ ‘ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *