ਕੱਚੇ ਮੁਲਾਜ਼ਮਾਂ ਵਲੋਂ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ ਦਾ ਵਿਰੋਧ, ਰੋਕੀ ਗੱਡੀ

ਸ਼੍ਰੀ ਮੁਕਤਸਰ ਸਾਹਿਬ- ਸ਼੍ਰੀ ਮੁਕਤਸਰ ਸਾਹਿਬ ਪਹੁੰਚੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਤੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ …

ਸ਼੍ਰੀ ਮੁਕਤਸਰ ਸਾਹਿਬ- ਸ਼੍ਰੀ ਮੁਕਤਸਰ ਸਾਹਿਬ ਪਹੁੰਚੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਤੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ  ਵੱਖ-ਵੱਖ ਜੱਥੇਬੰਦੀਆਂ ਦੇ ਕੱਚੇ ਮੁਲਾਜ਼ਮਾਂ (Raw employees) ਵਲੋਂ ਵਿਰੋਧ ਕੀਤਾ ਗਿਆ ਅਤੇ ਗੱਡੀ ਵੀ ਰੋਕੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

Also Read: Airtel ਰੀਚਾਰਜ ਅੱਜ ਤੋਂ ਹੋਏ ਮਹਿੰਗੇ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ

ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜਾ ਵੜਿੰਗ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਸ੍ਰੀ ਮੁਕਤਸਰ ਸਾਹਿਬ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰੋਕੇ ਜਾਣ ਤੋਂ ਬਾਅਦ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਆਪਣੀਆਂ ਗੱਡੀਆਂ ਵਿੱਚੋਂ ਬਾਹਰ ਨਿਕਲੇ।

ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਉਤਰ ਕੇ ਧਰਨਾਕਾਰੀਆਂ ਵਿਚ ਪਹੁੰਚ ਗਏ, ਪਰ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਇਸ ਮੌਕੇ ਕੰਟਰੋਲ ਕਰਨ ਲਈ ਪੁਲਿਸ ਨੂੰ ਕਾਫ਼ੀ ਮਸ਼ੱਕਤ ਕਰਨੀ ਪਈ।

ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਭੀੜ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਕਾਰ ਤੋਂ ਬਾਹਰ ਆ ਗਏ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦੀ ਬਹਿਸ ਵੀ ਹੋਈ।

Also Read: Anti Obesity Day: ਮੋਟੇ ਲੋਕਾਂ ਨੂੰ ਰਹਿੰਦੈ ਇਨ੍ਹਾਂ 5 ਬਿਮਾਰੀਆਂ ਦਾ ਸਭ ਤੋਂ ਵਧੇਰੇ ਖ਼ਤਰਾ

Leave a Reply

Your email address will not be published. Required fields are marked *