Pakistan ਸਰਕਾਰ ਨੇ ਚਲੀ ਘਿਣੌਨੀ ਚਾਲ, ਬਣਿਆ ਪ੍ਰੋਗਰਾਮ ਰੱਦ ਕਰਨ ਦਾ ਕਾਰਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਸਰਕਾਰ ਦਾ ਨਨਕਾਣਾ ਸਾਹਿਬ ਜਾਣ ਵਾਲੇ ਵਫ਼ਦ ਨੂੰ ਪਾਕਿਸਤਾਨ ਵੱਲੋਂ ਇਜਾਜ਼ਤ ਨਹੀਂ ਮਿਲੀ,  ਜਿਸ ਕਾਰਨ ਵਜੋਂ ਇਸ ਪ੍ਰੋਗਰਾਮ ਨੂੰ ਰੱਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਸਰਕਾਰ ਦਾ ਨਨਕਾਣਾ ਸਾਹਿਬ ਜਾਣ ਵਾਲੇ ਵਫ਼ਦ ਨੂੰ ਪਾਕਿਸਤਾਨ ਵੱਲੋਂ ਇਜਾਜ਼ਤ ਨਹੀਂ ਮਿਲੀ,  ਜਿਸ ਕਾਰਨ ਵਜੋਂ ਇਸ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। ਸਰਕਾਰ ਦੇ ਕੈਬਨਿਟ ਮੰਤਰੀਆਂ ਸਮੇਤ 487 ਲੋਕਾਂ ਦੇ ਇਸ ਵਫਦ ਨੇ 29 ਅਕਤੂਬਰ ਨੂੰ ਨਨਕਾਣਾ ਸਾਹਿਬ ਰਵਾਨਾ ਹੋਣਾ ਸੀ, ਪਰ ਪਾਕਿਸਤਾਨ ਵੱਲੋਂ ਇਜਾਜ਼ਤ ਨਾ ਮਿਲਣ ਕਰਕੇ ਇਸ ਨੂੰ ਰੱਦ ਕਰਨਾ ਪਿਆ।


ਸਰਕਾਰ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਤ੍ਰਿਪਤ ਰਾਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ 487 ਲੋਕਾਂ ਦੇ ਪਾਸਪੋਰਟ ਮਨਿਸਟਰੀ ਆਫ ਐਕਸਟਰਨਲ ਅਫੇਅਰ ਨੂੰ ਭੇਜੇ ਗਏ ਸਨ,  ਜਿਸ ਤੋਂ ਬਾਅਦ ਪਾਕਿਸਤਾਨ ਤੋਂ ਪਰਮਿਸ਼ਨ ਲੈਣ ਲਈ ਅੱਗੇ ਦੀ ਕਾਰਵਾਈ ਚੱਲ ਰਹੀ ਸੀ ਪਰ ਪਾਕਿਸਤਾਨ ਵੱਲੋਂ ਇਜਾਜ਼ਤ ਨਾ ਮਿਲਣ ਕਰਕੇ ਇਸ ਪ੍ਰੋਗਰਾਮ ਨੂੰ ਰੱਦ  ਕਰ ਦਿੱਤਾ ਗਿਆ ਹੈ।ਦੱਸ ਦਈਏ ਪੰਜਾਬ ਸਰਕਾਰ ਦੇ ਇਸ ਵਫਦ ਨੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਪਾਣੀ ਸੀ, ਜੋ ਕਿ ਕਰਤਾਰਪੁਰ ਸਾਹਿਬ ਪਹੁੰਚਣਾ ਸੀ।

Leave a Reply

Your email address will not be published. Required fields are marked *