Big news: ਸਿਮਰਨਜੀਤ ਸਿੰਘ ਮਾਨ ਦੇ ਸਾਥੀ ਵੱਲੋਂ ਬਗਾਵਤ, ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦਾ ਕੀਤਾ ਗਠਨ

ਅੰਮ੍ਰਿਤਸਰ :  ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਇਕ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਖਾਸ ਸਾਥੀ ਜਸਕਰਨ ਸਿੰਘ ਕਾਹਨ ਸਿੰੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ…

ਅੰਮ੍ਰਿਤਸਰ :  ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਇਕ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਖਾਸ ਸਾਥੀ ਜਸਕਰਨ ਸਿੰਘ ਕਾਹਨ ਸਿੰੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ  ਵੱਖ ਹੋ ਕੇ ਨਵੀਂ ਪਾਰਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਜਸਕਰਨ ਸਿੰਘ ਨੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦਾ ਐਲਾਨ ਕੀਤਾ ਹੈ।

ਪਾਰਟੀ ਵਿਚ 25 ਅਧਿਕਾਰੀ ਕੀਤੇ ਸ਼ਾਮਿਲ

ਉਨ੍ਹਾਂ ਨੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਹੈ। ਉਕਤ ਕਮੇਟੀ ਵਿਚ ਪਾਰਟੀ ਦੇ 25 ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਜਸਵੰਤ ਸਿੰਘ ਚੀਮਾ, ਨਵਨੀਤ ਕੁਮਾਰ ਗੋਪੀ, ਲਖਬੀਰ ਸਿੰਘ ਸ਼ੰਟੀ, ਸੁਖਚੈਨ ਸਿੰਘ, ਮੱਖਣ ਸਿੰਘ ਪਟਿਆਲਾ, ਚੰਦ ਮੁਹੰਮਦ, ਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ ਲੌਂਗੋਵਾਲ, ਪ੍ਰਗਟ ਸਿੰਘ ਸੰਧੂ, ਬਲਜਿੰਦਰ ਸਿੰਘ, ਇਕਬਾਲ ਸਿੰਘ ਜੋਧਪੁਰੀ ਆਦਿ ਸ਼ਾਮਲ ਹਨ।

ਸਿਮਰਨਜੀਤ ਸਿੰਘ ਮਾਨ ਨਾਲ 1978 ਤੋਂ ਜੁੜਿਆ

ਜਸਕਰਨ ਸਿੰਘ ਨੇ ਕਿਹਾ ਕਿ ਉਹ ਮਾਨ ਨਾਲ 1978 ਤੋਂ ਜੁੜੇ ਹੋਏ ਸਨ। ਮਾਨ ਨੇ ਪਾਰਟੀ ਵਰਕਰਾਂ ਨੂੰ ਬਿਨਾਂ ਕਾਰਨ ਨੋਟਿਸ ਜਾਰੀ ਕਰ ਦਿੱਤਾ। ਜਸਕਰਨ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਜਵਾਬ ਦੇਣ ਦੀ ਬਜਾਏ ਉਨ੍ਹਾਂ ਪਾਰਟੀ ਅਹੁਦੇ ਤੋਂ ਅਸਤੀਫਾ ਦੇਣਾ ਹੀ ਮੁਨਾਸਿਬ ਸਮਝਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਲੋਕ ਮੁੱਦਿਆ ਨੂੰ ਲੈ ਕੇ ਲੋਕਾਂ ਵਿਚਾਲੇ ਜਾਵੇਗੀ।

ਸਿਮਰਨਜੀਤ ਸਿੰਘ ਮਾਨ ਦਾ ਸਿਆਸੀ ਸਫ਼ਰ

ਸਿਮਰਨਜੀਤ ਸਿੰਘ ਮਾਨ ਨੇ ਪਹਿਲੀ ਲੋਕ ਸਭਾ ਚੋਣ 1989 ਵਿੱਚ ਤਰਨ ਤਾਰਨ ਤੋਂ ਲੜੀ ਤਾਂ ਉਸ ਸਮੇਂ ਉਹ ਜੇਲ੍ਹ ਵਿੱਚ ਬੰਦ ਸਨ। ਉਸ ਵੇਲੇ ਜਿੱਤ ਦਾ ਫ਼ਰਕ ਸਾਢੇ ਚਾਰ ਲੱਖ ਤੋਂ ਜ਼ਿਆਦਾ ਸੀ। ਉਹ ਇਹ ਵੀ ਦੱਸਦੇ ਹਨ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਜਿੱਤ ਦਾ ਮਾਰਜਿਨ 1989 ਵਿੱਚ ਸਿਮਰਨਜੀਤ ਸਿੰਘ ਮਾਨ ਦਾ ਹੀ ਸੀ।

 

Leave a Reply

Your email address will not be published. Required fields are marked *