ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਹਰ ਤਰ੍ਹਾਂ ਦੀ ਰਿਸ਼ਵਤ ਤੇ ਧੋਖਾਧੜੀ ਖਤਮ ਕਰਨ ਵਿਚ ਲੱਗੀ ਹੋਈ ਹੈ। ਇਸ ਨੂੰ ਲੈ ਕੇ ਉਹ ਆਪਣੀ ਪਾਰਟੀ ਦੇ ਮੰਤਰੀਆਂ ਤੱਕ ਨੂੰ ਵੀ ਬਖਸ਼ ਨਹੀਂ ਰਹੀ ਹੈ। ਹੁਣ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨਜ਼ਰਾਂ ਸਿਆਸਤਦਾਨਾਂ ਦੇ ਰਿਸ਼ਤੇਦਾਰਾਂ ਉੱਤੇ ਟਿਕ ਗਈਆਂ ਹਨ।
Also Read: ਇਨ੍ਹਾਂ ਸੂਬਿਆਂ ‘ਚ ਹੋਵੇਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਦਿੱਤੀ ਖੁਸ਼ਖਬਰੀ
ਮੇਰੇ ਧਿਆਨ ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…
— Bhagwant Mann (@BhagwantMann) June 11, 2022
ਹੁਣ ਮੁੱਖ ਮੰਤਰੀ ਨੇ ਇਕ ਟਵੀਟ ਕੀਤਾ ਹੈ ਜਿਸ ਨਾਲ ਉਨ੍ਹਾਂ ਨੇ ਪੰਜਾਬ ਦੇ ਸਾਰੇ ਸਿਆਸਤਦਾਨਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੇਰੇ ਧਿਆਨ ‘ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…
Also Read: ਸ਼ੂਗਰ ਦੇ ਮਰੀਜ਼ਾਂ ਨੂੰ Harvard ਦੀ ਸਲਾਹ: ਇਨ੍ਹਾਂ ਚੀਜ਼ਾਂ ਤੋਂ ਰੱਖੋ ਬਚਾਅ, ਉਮਰ ਭਰ ਨਹੀਂ ਵਧੇਗੀ ਬਲੱਡ ਸ਼ੂਗਰ



