ਪੈਟਰੋਲ-ਡੀਜ਼ਲ ਦੇ ਅੱਜ ਦੇ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ ‘ਚ ਕੀ ਹੈ ਕੀਮਤ

ਨਵੀਂ ਦਿੱਲੀ- ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ (Petrol-Diesel) ਦੇ ਰੇਟ ਜਾਰੀ ਕਰ ਦਿੱਤੇ ਹਨ। ਪੈਟਰੋਲ-ਡੀਜ਼ਲ ਦੀ ਕੀਮਤ (Rates) ‘ਚ ਕੋਈ ਬਦਲਾਅ ਨਹੀਂ ਹੋਇਆ ਹੈ।…

ਨਵੀਂ ਦਿੱਲੀ- ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ (Petrol-Diesel) ਦੇ ਰੇਟ ਜਾਰੀ ਕਰ ਦਿੱਤੇ ਹਨ। ਪੈਟਰੋਲ-ਡੀਜ਼ਲ ਦੀ ਕੀਮਤ (Rates) ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀਆਂ ਕੀਮਤਾਂ ਲਗਭਗ ਇੱਕ ਮਹੀਨੇ ਤੋਂ ਸਥਿਰ ਰੱਖੀਆਂ ਹੋਈਆਂ ਹਨ। ਅੱਜ ਸਵੇਰੇ ਜਾਰੀ ਕੀਤੇ ਗਏ ਪੈਟਰੋਲ-ਡੀਜ਼ਲ ਦੇ ਰੇਟਾਂ ਮੁਤਾਬਕ ਰਾਜਧਾਨੀ ਦਿੱਲੀ (Delhi) ‘ਚ ਇਕ ਲੀਟਰ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ‘ਤੇ ਬਰਕਰਾਰ ਹੈ। ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਪੈਟਰੋਲ ‘ਤੇ ਲਗਪਗ ਅੱਠ ਰੁਪਏ ਵੈਟ ਦੀ ਕਟੌਤੀ ਕੀਤੀ ਸੀ, ਜਿਸ ਤੋਂ ਬਾਅਦ ਕੀਮਤਾਂ ‘ਚ ਕਮੀ ਆਈ ਹੈ।

Also Read: ਹੋਮ ਵਰਕ ਪੂਰਾ ਨਾ ਕਰਨ ‘ਤੇ ਸਕੂਲ ‘ਚ ਪਈ ਮਾਰ, 8ਵੀਂ ਦੇ ਵਿਦਿਆਰਥੀ ਨੇ ਲੈ ਲਿਆ ਫਾਹਾ

ਮੁੰਬਈ (Mumbai) ਸਮੇਤ ਸਾਰੇ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਮੁੰਬਈ ‘ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਚੇਨਈ ‘ਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ‘ਚ ਵਿਕ ਰਿਹਾ ਹੈ। ਇਸ ਦੇ ਨਾਲ ਹੀ ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਵਿੱਚ ਵਿਕ ਰਿਹਾ ਹੈ। ਲਖਨਊ ‘ਚ ਪੈਟਰੋਲ ਦੀ ਕੀਮਤ 95.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.80 ਰੁਪਏ ਪ੍ਰਤੀ ਲੀਟਰ ਹੈ।

Also Read: ਕੋਰੋਨਾ ਵਾਇਰਸ ਨੇ ਫਿਰ ਵਧਾਈ ਚਿੰਤਾ, ਦਿੱਲੀ ਹਵਾਈ ਅੱਡੇ ‘ਤੇ 6 ਹੋਰ ਅੰਤਰਰਾਸ਼ਟਰੀ ਯਾਤਰੀ ਕੋਰੋਨਾ ਪਾਜ਼ੇਟਿਵ

ਤੇਲ ਕੰਪਨੀਆਂ ਹਰ ਰੋਜ਼ ਸਵੇਰੇ ਛੇ ਵਜੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਦੀ ਸਮੀਖਿਆ ਕਰਦੀਆਂ ਹਨ। ਇਸ ਤੋਂ ਬਾਅਦ ਦਿਨ ਦੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਦੀਵਾਲੀ ਮੌਕੇ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਕੀਤੀ ਸੀ। ਸਰਕਾਰ ਨੇ ਪੈਟਰੋਲ ‘ਤੇ ਪੰਜ ਰੁਪਏ ਅਤੇ ਡੀਜ਼ਲ ‘ਤੇ ਦੱਸ ਰੁਪਏ ਟੈਕਸ ਘਟਾਇਆ ਸੀ। ਇਸ ਤੋਂ ਬਾਅਦ ਲੋਕਾਂ ਨੂੰ ਤੇਲ ਦੀਆਂ ਕੀਮਤਾਂ ਤੋਂ ਕਾਫੀ ਰਾਹਤ ਮਿਲੀ ਹੈ। ਇਸ ਤੋਂ ਬਾਅਦ ਵਿੱਚ ਪੰਜਾਬ, ਰਾਜਸਥਾਨ, ਛੱਤੀਸਗੜ੍ਹ ਅਤੇ ਦਿੱਲੀ ਸਰਕਾਰਾਂ ਨੇ ਵੀ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾ ਦਿੱਤਾ। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਵੈਟ 30% ਤੋਂ ਘਟਾ ਕੇ 19.40% ਕਰ ਦਿੱਤਾ ਹੈ।

Also Read: ‘ਭਾਜਪਾ ਨੇ ਮੁਗਲਾਂ ਵਾਂਗ ਸਿਰਸਾ ਨੂੰ ਦਿੱਤੇ 2 ਬਦਲ’, ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

SMS ਰਾਹੀਂ ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਵਿਦੇਸ਼ੀ ਮੁਦਰਾ ਦਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਤੁਸੀਂ ਰੋਜ਼ਾਨਾ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ।

Leave a Reply

Your email address will not be published. Required fields are marked *