ਪੰਜਾਬ: ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਵਧ ਰਹੇ ਕੰਮ ਦੇ ਬੋਝ ਅਤੇ ਮਾਨਸਿਕ ਤਣਾਅ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੁਲਿਸ ਵਿਭਾਗ ਵਿੱਚ ਹਫ਼ਤਾਵਾਰੀ ਛੁੱਟੀ (Weekly Off) ਦੀ ਵਿਵਸਥਾ ਨੂੰ ਮੁੜ ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਫੈਸਲੇ ਦਾ ਮੁੱਖ ਮਨੋਰਥ ਪੁਲਿਸ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਉਣ ਦਾ ਮੌਕਾ ਦੇਣਾ ਹੈ।
ਰੋਟੇਸ਼ਨ ਦੇ ਆਧਾਰ ‘ਤੇ ਮਿਲੇਗੀ ਛੁੱਟੀ
ਪੁਲਿਸ ਹੈੱਡਕੁਆਰਟਰ ਦੇ ਸਾਲ 2003 ਦੇ ਨਿਰਦੇਸ਼ਾਂ ਤਹਿਤ ਇਸ ਪ੍ਰਣਾਲੀ ਨੂੰ ਦੁਬਾਰਾ ਸੁਰਜੀਤ ਕੀਤਾ ਗਿਆ ਹੈ। ਮੁਲਾਜ਼ਮਾਂ ਨੂੰ ਰੋਟੇਸ਼ਨ ਦੇ ਆਧਾਰ ‘ਤੇ ਹਫ਼ਤੇ ਵਿੱਚ ਇੱਕ ਦਿਨ ਦੀ ਛੁੱਟੀ ਮਿਲੇਗੀ। ਜੇਕਰ ਕਿਸੇ ਕਾਰਨ ਤੈਅ ਕੀਤੇ ਗਏ ਦਿਨ ਛੁੱਟੀ ਨਹੀਂ ਮਿਲਦੀ, ਤਾਂ ਮੁਲਾਜ਼ਮ ਕਿਸੇ ਹੋਰ ਦਿਨ ਇਹ ਛੁੱਟੀ ਲੈ ਸਕਦਾ ਹੈ। ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਜ਼ਿਲ੍ਹੇ ਦੇ SSP ਅਤੇ DSP ਪੱਧਰ ਦੇ ਅਧਿਕਾਰੀ ਕਰਨਗੇ।



