ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ ਚ ਇਕ ਸਿੱਖ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਉਸਦਾ ਨਿਕਾਹ ਇਕ ਮੁਸਲਿਮ ਮੁੰਡੇ ਦਾ ਨਾਲ ਕਰਵਾ ਦਿੱਤਾ ਹੈ। ਜਿਸ ਤੋਂ ਬਾਅਦ ਸਮੂਹ ਸਿੱਖ ਭਾਈਚਾਰਾ ਪਾਕਿਸਤਾਨ ਦੇ ਖਿਲਾਫ ਭੜਕੇ ਹੋਏ ਹਨ। ਉੱਥੇ ਹੀ ਪੀੜਤ ਪਰਿਵਾਰ ਆਪਣੀ ਧੀ ਨੂੰ ਵਾਪਸ ਲਿਆਉਣ ਦੀ ਮੰਗ ਕਰ ਰਹੇ ਹਨ। ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਦਾ ਚਿਹਰਾ ਬੇਨਕਾਬ ਹੋ ਗਿਆ ਹੈ।
ਜੀ ਹਾਂ ਦਸ ਦਈਏ ਕਿ ਪਾਕਿਸਤਾਨ ਤੋਂ ਉਜੜ ਕੇ ਆਏ ਪਰਿਵਾਰ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਪਾਕਿਸਤਾਨ ਚ ਜਬਰੀ ਵਿਆਹ ਕਰਵਾਇਆ ਜਾਂਦਾ ਹੈ ਤੇ ਨਾਲ ਹੀ ਧਰਮ ਪਰਿਵਰਤਨ ਵੀ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪਾਕਿਸਤਾਨ ਚ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਹੁੰਦੀ ਹੈ।
ਕਾਬਿਲੇਗੌਰ ਹੈ ਕਿ ਸਿੱਖ ਲੜਕੀ ਨੂੰ ਅਗਵਾ ਕਰ ਉਸਦਾ ਜਬਰਨ ਧਰਮ ਪਰਿਵਰਤਨ ਕੀਤਾ ਗਿਆ ਹੈ ਇਹਨਾਂ ਹੀ ਨਹੀਂ ਉਸਦਾ ਵਿਆਹ ਵੀ ਇਕ ਮੁਸਲਿਮ ਲੜਕੇ ਦੇ ਨਾਲ ਕਰਵਾ ਦਿੱਤਾ ਗਿਆ ਹੈ। ਇਹ ਮਾਮਲੇ ਅਜੇ ਤੱਕ ਠੰਢਾ ਨਹੀਂ ਹੋਇਆ ਸੀ ਕਿ ਇਕ ਹਿੰਦੂ ਲੜਕੀ ਨੂੰ ਅਗਵਾ ਕਰ ਉਸਦਾ ਜਬਰੀ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ।


