Republic Day 2026: ਪੰਜਾਬ ਭਰ ਵਿੱਚ ਦੇਸ਼ ਭਗਤੀ ਦੀ ਲਹਿਰ, ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਤੇ ਕੈਬਨਿਟ ਮੰਤਰੀਆਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਹਿਰਾਇਆ ਤਿਰੰਗਾ

ਚੰਡੀਗੜ੍ਹ : ਅੱਜ ਪੂਰੇ ਪੰਜਾਬ ਵਿੱਚ 77ਵਾਂ ਗਣਤੰਤਰ ਦਿਵਸ ਬੇਹੱਦ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਤਿਰੰਗਾ ਲਹਿਰਾਉਣ…

ਚੰਡੀਗੜ੍ਹ : ਅੱਜ ਪੂਰੇ ਪੰਜਾਬ ਵਿੱਚ 77ਵਾਂ ਗਣਤੰਤਰ ਦਿਵਸ ਬੇਹੱਦ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਤਿਰੰਗਾ ਲਹਿਰਾਉਣ ਦੀਆਂ ਰਸਮਾਂ ਨਿਭਾਈਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਦਿਆਂ ਸੂਬਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਸਰਕਾਰ ਦੇ ਵੱਖ-ਵੱਖ ਮੰਤਰੀਆਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਬਠਿੰਡਾ ਵਿੱਚ ਵਿੱਤ ਮੰਤਰੀ ਚੀਮਾ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

ਬਠਿੰਡਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ। ਚੀਮਾ ਨੇ ਕਿਹਾ ਕਿ ਜੀਐਸਟੀ (GST) ਰਾਹੀਂ ਪੰਜਾਬ ਦੇ ਖ਼ਜ਼ਾਨੇ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਹੁਣ ਤੱਕ 1100 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਆਇਆ ਹੈ, ਜਿਸ ਨਾਲ 5 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਰਕਾਰ ਨੇ ਸਖ਼ਤ ਜੰਗ ਵਿੱਢੀ ਹੈ। ਸਿੱਖਿਆ ਕ੍ਰਾਂਤੀ ਦੇ ਤਹਿਤ ਪਿੰਡਾਂ ਵਿੱਚ 275 ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ ਅਤੇ ਮੋਹਾਲੀ ਵਿੱਚ ਦੇਸ਼ ਦਾ ਅਤਿ-ਆਧੁਨਿਕ ਲਿਵਰ ਸਰਜਰੀ ਹਸਪਤਾਲ ਸ਼ੁਰੂ ਕੀਤਾ ਗਿਆ ਹੈ।

ਲੁਧਿਆਣਾ ਅਤੇ ਮੋਗਾ ਵਿੱਚ ਵੀ ਰਹੀ ਰੌਣਕ

ਲੁਧਿਆਣਾ ਦੇ ਪੀ.ਏ.ਯੂ. (PAU) ਮੈਦਾਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਖ਼ੁਸ਼ਗਵਾਰ ਮੌਸਮ ਅਤੇ ਖਿੜੀ ਧੁੱਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਸਮਾਗਮ ਦਾ ਆਨੰਦ ਮਾਣਿਆ। ਇਸ ਤਰ੍ਹਾਂ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਇਸ ਮੌਕੇ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ.ਐਸ.ਪੀ. ਅਜੇ ਗਾਂਧੀ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਇਕ ਮੌਜੂਦ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਸਭ ਦਾ ਮਨ ਮੋਹ ਲਿਆ।

ਸੂਬੇ ਵਿੱਚ ਵਿਕਾਸ ਅਤੇ ਸੁਰੱਖਿਆ ਦਾ ਅਹਿਦ

ਸਮਾਗਮਾਂ ਦੌਰਾਨ ਮੰਤਰੀਆਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਬਿਜਲੀ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਸਰਕਾਰੀ ਹੇਠ ਲਿਆਉਣ ਵਰਗੇ ਫੈਸਲਿਆਂ ਨੂੰ ਸਰਕਾਰ ਦੀ ਵੱਡੀ ਸਫਲਤਾ ਵਜੋਂ ਪੇਸ਼ ਕੀਤਾ ਗਿਆ।

ਹੋਰ ਜਾਣੋ:

ਅਟਾਰੀ ਸਰਹੱਦ ‘ਤੇ ਦੇਸ਼ ਭਗਤੀ ਦਾ ਜਜ਼ਬਾ: 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ, ਲੁਧਿਆਣਾ ‘ਚ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਲਹਿਰਾਇਆ ਤਿਰੰਗਾ

ਸਾਰੀਆਂ ਤਾਜ਼ਾ ਖ਼ਬਰਾਂ ਲਈ LIVING INDIA NEWS 24/7 ਨਾਲ ਜੁੜੇ ਰਹੋ।

https://www.youtube.com/live/kHnKE7Tp8NA?si=4l7VNwP0gRMQEOE-

 

Leave a Reply

Your email address will not be published. Required fields are marked *